ਯੂਪੀ ਸਰਕਾਰ ਤੇ ਕਿਸਾਨਾਂ ਵਿਚਾਲੇ ਸਮਝੌਤਾ, ਮ੍ਰਿਤਕਾਂ ਦੇ ਵਾਰਸਾਂ ਨੂੰ 45-45 ਲੱਖ ਰੁਪਏ ਤੇ ਸਰਕਾਰੀ ਨੌਕਰੀ

ਲਖੀਮਪੁਰ ਖੀਰੀ: ਲਖੀਮਪੁਰ ਵਿੱਚ ਸਰਕਾਰ ਅਤੇ ਕਿਸਾਨਾਂ ਵਿਚਕਾਰ ਸਮਝੌਤਾ ਹੋ ਗਿਆ ਹੈ। ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 45-45 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਜ਼ਖਮੀਆਂ ਨੂੰ 10 ਲੱਖ ਦਿੱਤੇ ਜਾਣਗੇ। ਕਿਸਾਨਾਂ ਦੀ ਸ਼ਿਕਾਇਤ ‘ਤੇ ਐਫਆਈਆਰ ਦਰਜ ਕੀਤੀ ਜਾਵੇਗੀ। ਮ੍ਰਿਤਕਾਂ ਦੇ ਪਰਿਵਾਰਾਂ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਇਸ ਦੇ ਨਾਲ ਹਾਈ ਕੋਰਟ ਦੇ ਇੱਕ ਰਿਟਾਇਰਡ ਜੱਜ ਮਾਮਲੇ ਦੀ ਜਾਂਚ ਕਰਨਗੇ ਅਤੇ 8 ਦਿਨਾਂ ਵਿੱਚ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦਾ ਵਾਅਦਾ ਵੀ ਦਿੱਤਾ ਗਿਆ ਹੈ।

ਇੱਥੇ ਐਤਵਾਰ ਦੀਆਂ ਘਟਨਾਵਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ 9 ਹੋ ਗਈ ਹੈ। ਹਿੰਸਾ ਮਾਮਲੇ ਵਿੱਚ, ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਬੇਟੇ ਅਸ਼ੀਸ਼ ਮਿਸ਼ਰਾ ਸਮੇਤ 14 ਲੋਕਾਂ ਦੇ ਖਿਲਾਫ ਹੱਤਿਆ, ਅਪਰਾਧਿਕ ਸਾਜ਼ਿਸ਼ ਅਤੇ ਦੰਗੇ ਭੜਕਾਉਣ ਦੇ ਦੋਸ਼ ਵਿੱਚ ਟਿਕੁਨੀਆ ਥਾਣੇ ‘ ਚ ਕੇਸ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਮੰਤਰੀ ਅਜੈ ਮਿਸ਼ਰਾ ਦੇ ਡਰਾਈਵਰ ਦੇ ਬਿਆਨਾਂ ‘ਤੇ, ਅਣਪਛਾਤੇ ਕਿਸਾਨਾਂ ‘ਤੇ ਵੀ ਕਤਲ, ਕਾਤਲਾਨਾ ਹਮਲਾ ਕਰਨ , ਦੰਗੇ ਅਤੇ ਹਮਲੇ ਦੀਆਂ ਧਾਰਾਵਾਂ ਦੇ ਅਧੀਨ ਟਿਕੁਨੀਆ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ।

Leave a Reply

Your email address will not be published. Required fields are marked *