ਮਹਾਂਰਾਸ਼ਟਰ ‘ਚ ਕਰੋਨਾ ਨੇ ਮਚਾਈ ਹਾਹਾਕਾਰ, 24 ਘੰਟੇ ‘ਚ 27 ਮੌਤਾਂ, 522 ਨਵੇਂ ਕੇਸ

ਮੁੰਬਈ : ਦੇਸ਼ ਵਿਚ ਕਰੋਨਾ ਵਾਇਰਸ ਦੇ ਨਵੇਂ-ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਸਭ ਤੋਂ ਜ਼ਿਆਦਾ ਬੁਰਾ ਹਾਲ ਮਹਾਂਰਾਸ਼ਟਰ ਦਾ ਹੈ। ਜਿੱਥੇ ਪਿਛਲੇ 24 ਘੰਟੇ ਵਿਚ ਕਰੋਨਾ ਦੇ 522 ਮਾਮਾਲੇ ਸਾਹਮਣੇ ਆਏ ਅਤੇ ਇਸ ਵਿਚ 27 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਿਸ ਤੋਂ ਬਾਅਦ ਹੁਣ ਮਹਾਂਰਾਸ਼ਟਰ ਵਿਚ ਕਰੋਨਾ ਦੇ ਪੌਜਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 8590 ਤੱਕ ਪਹੁੰਚ ਚੁੱਕੀ ਹੈ।

ਜੇਕਰ ਮੁੰਬਈ ਦੀ ਗੱਲ ਕੀਤੀ ਜਾਵੇ ਤਾਂ ਪਿਛਲੇ 24 ਘੰਟੇ ਵਿਚ ਇਥੇ 369 ਨਵੇਂ ਕੇਸ ਸਾਹਮਣੇ ਆਏ ਹਨ ਅਤੇ 15 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਮੁੰਬਈ ਵਿਚ ਕਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 5776 ਤੇ ਪਹੁੰਚ ਚੁੱਕੀ ਹੈ। ਇਸ ਤੋਂ ਇਲਾਵਾ ਮਹਾਂਰਾਸ਼ਟਰ ਵਿਚ ਹੁਣ ਤੱਕ 1282 ਦੇ ਕਰੀਬ ਲੋਕਾਂ ਨੇ ਇਸ ਵਾਇਰਸ ਨੂੰ ਮਾਤ ਦੇ ਦਿੱਤੀ ਹੈ। ਦੱਸ ਦੱਈਏ ਕਿ ਮਹਾਂਰਾਸ਼ਟਰ ਵਿਚ ਸੋਮਵਾਰ ਨੂੰ ਸਿਵਾਜੀ ਨਾ ਦੇ (56) ਇਕ ਪੁਲਿਸ ਕਰਮਚਾਰੀ ਦੀ ਵੀ ਮੌਤ ਹੋ ਗਈ ਹੈ ਅਤੇ ਇਸ ਦੇ ਨਾਲ ਹੁਣ ਮਹਾਂਰਾਸ਼ਟਰ ਵਿਚ ਹੁਣ ਤੱਕ 3 ਪੁਲਿਸ ਕਰਮਚਾਰੀ ਕਰੋਨਾ ਨਾਲ ਆਪਣੀ ਜਾਨ ਗੁਆ ਚੁੱਕੇ ਹਨ।

ਉਧਰ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਮੁੰਬਈ ਵਿਚ ਪਹਿਲਾਂ ਕਰੋਨਾ ਨਾਲ ਮੌਤਾਂ ਵਿਚ ਦੋ ਪੁਲਿਸ ਕਰਮਚਾਰੀਆਂ ਦੇ ਮਾਮਲੇ ਸਾਹਮਣੇ ਆਏ ਸਨ, ਜੋ ਕਿ ਦੋਨੋਂ ਹੈਡਕਾਂਸਟੇਬਲ ਸਨ। ਇਕ ਦੀ ਉਮਰ 57 ਸਾਲ ਅਤੇ ਦੂਜੇ ਦੀ ਉਮਰ 52 ਦੇ ਕਰੀਬ ਸੀ। ਜ਼ਿਕਰਯੋਗ ਹੈ ਕਿ ਸਿਹਤ ਮੰਤਰਾਲ ਦੇ ਅੰਕੜਿਆਂ ਅਨੁਸਾਰ 8,068 ਮਾਮਲਿਆਂ ਦੇ ਨਾਲ ਮਹਾਂਰਾਸ਼ਟਰ ਸਭ ਤੋਂ ਮੌਹਰੀ ਸੂਬਾ ਬਣਿਆ ਹੋਇਆ ਹੈ।

ਇਸ ਤੋਂ ਬਾਅਦ ਗੁਜਰਾਤ 3,301 ਅਤੇ ਦਿੱਲੀ ਵਿਚ 3000 ਤੋਂ ਜ਼ਿਆਦਾ ਮਾਮਲੇ ਦਰਜ਼ ਕੀਤੇ ਗਏ ਹਨ। ਇਸ ਤੋਂ ਇਲਾਵਾ ਨਵੇਂ ਮਾਮਲੇ ਆਉਂਣ ਨਾਲ ਦੇਸ਼ ਵਿਚ ਕੁੱਲ ਮਾਮਲਿਆਂ ਦੀ ਸੰਖਿਆ 28,380 ਹੋ ਗਈ ਹੈ ਅਤੇ ਪਿਛਲੇ 24 ਘੰਟੇ ਵਿਚ 60 ਦੇ ਕਰੀਬ ਲੋਕ ਆਪਣੀ ਜਾਨ ਗੁਆ ਚੁੱਕੇ ਹਨ ਅਤੇ ਇਸ ਦੇ ਨਾਲ ਹੀ 6361 ਲੋਕ ਇਸ ਬਿਮਾਰੀ ਤੋਂ ਠੀਕ ਹੋ ਚੁੱਕੇ ਹਨ ਅਤੇ ਹੁਣ ਤੱਕ ਪੂਰੇ ਦੇਸ਼ ਵਿਚ ਇਸ ਮਹਾਂਮਾਰੀ ਨਾਲ 886 ਲੋਕਾਂ ਦੀ ਮੌਤ ਹੋ ਚੁੱਕੀ ਹੈ।

Leave a Reply

Your email address will not be published. Required fields are marked *