ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ 22 ਤੱਕ ਮੁਲਤਵੀ

ਫਰੀਦਕੋਟ : ਸ਼ੈਸ਼ਨ ਜੱਜ ਕੁਲਦੀਪ ਕੁਮਾਰ ਕਰੀਰ ਦੀ ਰਿਟਾਇਰਮੈਂਟ ਹੋਣ ਕਾਰਣ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲਿਆਂ ਦੀ ਸੁਣਵਾਈ ਮਾਮਲੇ ਦੀ ਸੁਣਵਾਈ ਨਹੀਂ ਹੋ ਸਕੀ। ਇਸ ‘ਤੇ ਕਾਰਜਕਾਰੀ ਸ਼ੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਵਿਚ ਇਹ ਕੇਸ ਪੇਸ਼ ਕੀਤੇ ਗਏ। ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਹਾਮਾਰੀ ਕਾਰਣ ਲਾਕਡਾਊਨ ਅਤੇ ਕਰਫਿਊ ਲੱਗਾ ਹੋਣ ਕਾਰਣ ਅਦਾਲਤ ਵਿਚ ਸਾਬਕਾ ਸਾਂਸਦੀ ਸਕੱਤਰ ਮਨਤਾਰ ਸਿੰਘ ਬਰਾੜ, ਐੱਸ. ਪੀ. ਬਲਜੀਤ ਸਿੰਘ ਸਿੱਧੂ, ਥਾਣਾ ਸਿਟੀ ਕੋਟਕਪੂਰਾ ਦੇ ਸਾਬਕਾ ਐੱਸ. ਐੱਚ. ਓ. ਗੁਰਦੀਪ ਸਿੰਘ ਪਧੇਰ, ਡੀ. ਐੱਸ. ਪੀ. ਪਰਮਜੀਤ ਸਿੰਘ ਪਨੂੰ, ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ, ਮੋਗਾ ਦੇ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਅਦਾਲਤ ਵਿਚ ਪੇਸ਼ ਨਹੀਂ ਹੋ ਸਕੇ, ਜਿਸ ਕਰਕੇ ਅਗਲੀ ਤਾਰੀਖ 22 ਮਈ ਲਈ ਮੁਲਤਵੀ ਕਰ ਦਿੱਤੀ ਗਈ।

ਹਾਈ ਕੋਰਟ ਦੇ ਲੈਟਰ ਨੰਬਰ 13 ਸਪੈਸ਼ਲ ਆਰ. ਜੀ. ਮਿਤੀ 29 ਅਪ੍ਰੈਲ ਦੀਆਂ ਹਦਾਇਤਾਂ ਮੁਤਾਬਕ ਮੁਲਜ਼ਮਾਂ ਨੂੰ ਕੋਰੋਨਾ ਵਾਇਰਸ ਦੇ ਕਾਰਣ ਲਾਕਡਾਊਨ ਅਤੇ ਕਰਫਿਊ ਲੱਗਾ ਹੋਣ ਕਰਕੇ ਅਦਾਲਤ ਵਿਚ ਪੇਸ਼ ਹੋਣ ਤੋਂ ਹਾਜ਼ਰੀ ਦੀ ਛੋਟ ਦਿੱਤੀ ਗਈ ਸੀ। ਵਿਸ਼ੇਸ਼ ਜਾਂਚ ਟੀਮ ਵਲੋਂ ਦਾਅਵਾ ਕੀਤਾ ਗਿਆ ਸੀ ਕਿ ਉਹ ਬਹਿਬਲ ਗੋਡੀਕਾਂਡ ਵਿਚ ਚੌਥੀ ਚਾਰਜਸ਼ੀਟ ਦਾਇਰ ਕਰਨ ਜਾ ਰਹੇ ਹਨ ਪਰ ਚਾਰਜਸ਼ੀਟ ਦਾਇਰ ਨਹੀਂ ਕੀਤੀ ਗਈ। ਜ਼ਿਕਰਯੋਗ ਹੈ ਕਿ ਆਈ. ਜੀ. ਪਰਮਰਾਜ ਸਿੰਘ ਉਮਰਾਂਨੰਗਲ ਵਲੋਂ ਰਿਕਾਰਡ ਅਤੇ ਬਿਆਨਾਂ ਦੀਆਂ ਕਾਪੀਆਂ ਤੋਂ ਇਲਾਵਾ ਕਾਲ ਡਿਟੇਲਾਂ ਮੰਗੀਆਂ ਸੀ ਪਰ ਅਦਾਲਤ ਨੇ ਇਹ ਸਾਰਾ ਕੁਝ ਮੁਹੱਈਆ ਕਰਵਾਉਣ ਦੀ ਮੰਗ ਖਾਰਜ ਕਰ ਦਿੱਤੀ ਸੀ ਜਿਸ ਦੇ ਲਈ ਆਈ. ਜੀ. ਉਮਰਾਂਨੰਗਲ ਵਲੋਂ ਮਾਨਯੋਗ ਅਦਾਲਤ ਦੇ ਹੁਕਮ ਨੂੰ ਹਾਈਕੋਰਟ ਵਿਚ ਚਣੌਤੀ ਦਿੱਤੀ ਗਈ ਸੀ ਅਤੇ ਹਾਈਕੋਰਟ ਵਲੋਂ ਇਸ ਕੇਸ ‘ਤੇ ਮੁਤੰਲਕਾ ਰਿਕਾਰਡ ਤਲਬ ਕੀਤਾ ਗਿਆ ਹੈ।

Leave a Reply

Your email address will not be published. Required fields are marked *