ਕਾਂਗਰਸ ਦੇ 25 ਵਿਧਾਇਕ ਤੇ 2-3 ਸਾਂਸਦ ਸਾਡੇ ਸੰਪਰਕ ’ਚ ਪਰ ਸਾਨੂੰ ‘ਕੂੜਾ’ ਨਹੀਂ ਚਾਹੀਦਾ : ਅਰਵਿੰਦ ਕੇਜਰੀਵਾਲ

ਅੰਮ੍ਰਿਤਸਰ : ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਪਹੁੰਚੇ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੇਜਰੀਵਾਲ ਨੇ ਨੇਤਾਵਾਂ ਦੇ ਪਾਰਟੀ ਛੱਡਣ ਦੇ ਬਹਾਨੇ ਕਾਂਗਰਸ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਸਾਨੂੰ ਕਾਂਗਰਸ ਦਾ ਕੂੜਾ ਨਹੀਂ ਚਾਹੀਦਾ ਨਹੀਂ ਤਾਂ ਸ਼ਾਮ ਤੱਕ ਕਾਂਗਰਸ ਦੇ 25 ਵਿਧਾਇਕ ਅਤੇ 2-3 ਸੰਸਦ ਮੈਂਬਰ ‘ਆਪ’ ‘ਚ ਸ਼ਾਮਲ ਹੋ ਜਾਣਗੇ।
ਪਾਰਟੀ ਛੱਡਣ ਵਾਲੇ ਮੌਜੂਦਾ ਵਿਧਾਇਕਾਂ ਦੇ ਸਬੰਧ ‘ਚ ਕੇਜਰੀਵਾਲ ਨੇ ਕਿਹਾ ਕਿ ਜਿਨ੍ਹਾਂ ਵਿਧਾਇਕਾਂ ਨੂੰ ਟਿਕਟਾਂ ਨਹੀਂ ਮਿਲ ਰਹੀਆਂ, ਉਹੀ ਵਿਧਾਇਕ ਦੂਜੀਆਂ ਪਾਰਟੀਆਂ ‘ਚ ਜਾ ਰਹੇ ਹਨ। ਅਸੀਂ ਗੰਦੀ ਰਾਜਨੀਤੀ ਨਹੀਂ ਖੇਡਣਾ ਚਾਹੁੰਦੇ। ਜਦੋਂ ਕੇਜਰੀਵਾਲ ਨੂੰ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਾਰੇ ਪੁੱਛਿਆ ਗਿਆ ਤਾਂ ਉਹ ਹੱਸ ਕੇ ਟਾਲ ਗਏ।
ਪੰਜਾਬ ‘ਚ ਮੁੱਖ ਮੰਤਰੀ ਦੇ ਚਿਹਰੇ ਦੀ ਭਾਲ ਕਰ ਰਹੀ ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ‘ਤੇ ਇੱਕ ਵਾਰ ਮੁੜ ਤੋਨ ਡੋਰੇ ਪਾਉਣ ਦੀ ਕੋਸ਼ਿਸ਼ ਕੀਤੀ ਹੈ। । ਮੰਗਲਵਾਰ ਨੂੰ ਅੰਮ੍ਰਿਤਸਰ ਪਹੁੰਚੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿੱਧੂ ਦੀ ਖੂਬ ਤਾਰੀਫ ਕੀਤੀ। ਕੇਜਰੀਵਾਲ ਨੇ ਕਿਹਾ ਕਿ ਮੈਂ ਸਿੱਧੂ ਦੀ ਹਿੰਮਤ ਦੀ ਪ੍ਰਸ਼ੰਸਾ ਕਰਦਾ ਹਾਂ ਕਿ ਉਹ ਸਟੇਜ ‘ਤੇ ਹੀ ਝੂਠ ਦਾ ਪਰਦਾਫਾਸ਼ ਕਰ ਰਹੇ ਹਨ। ਕੇਜਰੀਵਾਲ ਦੇ ਇਸ ਬਿਆਨ ਨੇ ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਹਲਚਲ ਮਚਾ ਦਿੱਤੀ ਹੈ।

Leave a Reply

Your email address will not be published. Required fields are marked *