ਸਰਵਣ ਸਿੰਘ ਫਿਲੌਰ ਕਾਲੀ ਦਲ (ਸੰਯੁਕਤ) ਵਿੱਚ ਸ਼ਾਮਲ

ਮੁਹਾਲੀ: ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ਅੱਜ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਲ ਹੋ ਗਏ।

ਉਹ ਪਿਛਲੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਦੀ ਸਰਕਾਰ ਵਿੱਚ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਦੇ ਸਪੀਕਰ ਰਹਿ ਚੁੱਕੇ ਹਨ। ਨਸ਼ਿਆਂ ਦੇ ਮਾਮਲੇ ਵਿੱਚ ਨਾਂ ਆਉਣ ਤੋਂ ਬਾਅਦ ਕੁੱਝ ਸਮਾਂ ਪਹਿਲਾਂ ਸਰਵਣ ਸਿੰਘ ਫਿਲੌਰ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਅੱਜ ਉਹ ਕਾਂਗਰਸ ਨੂੰ ਅਲਵਿਦਾ ਆਖ ਕੇ ਮੁੜ ਆਪਣੇ ਪੁਰਾਣੇ ਸਾਥੀ ਸੁਖਦੇਵ ਸਿੰਘ ਢੀਂਡਸਾ ਦੀ ਨਵੀਂ ਪਾਰਟੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਲ ਹੋ ਗਏ ਹਨ।

ਇਹ ਐਲਾਨ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਮੁਹਾਲੀ ਸਥਿਤ ਮੁੱਖ ਦਫ਼ਤਰ ਵਿੱਚ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਸਕੱਤਰ ਜਨਰਲ ਰਣਜੀਤ ਸਿੰਘ ਤਲਵੰਡੀ ਦੀ ਮੌਜੂਦਗੀ ਵਿੱਚ ਕੀਤਾ। ਇਸ ਮੌਕੇ ਉਨ੍ਹਾਂ ਦੇ ਪੁੱਤਰ ਦਮਨਜੀਤ ਸਿੰਘ ਤੇ ਹੋਰ ਸਮਰਥਕ ਵੀ ਹਾਜ਼ਰ ਸਨ। ਢੀਂਡਸਾ ਨੇ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਸ੍ਰੀ ਫਿਲੌਰ ਦਾ ਨਿੱਘਾ ਸਵਾਗਤ ਕਰਦਿਆਂ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ। ਸ੍ਰੀ ਢੀਂਡਸਾ ਨੇ ਕਿਹਾ ਕਿ ਫਿਲੌਰ ਦੇ ਉਨ੍ਹਾਂ ਦੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਸੰਯੁਕਤ ਦਲ ਵਧੇਰੇ ਮਜ਼ਬੂਤ ਹੋਵੇਗਾ।

Leave a Reply

Your email address will not be published. Required fields are marked *