ਮੁਫਤ ਐਲਾਨਾਂ ਵਾਲਿਆਂ ਪਾਰਟੀਆਂ ਦੇ ਚੋਣ ਨਿਸ਼ਾਨ ਖੋਹੇ ਜਾਣ, ਰਜਿਸ਼ਟ੍ਰੇਸ਼ਨ ਹੋਵੇ ਰੱਦ: ਸੁਪਰੀਮ ਕੋਰਟ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੇ ਭਾਰਤ ਦੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰਕੇ ਮੁਫਤ ਸਹੂਲਤਾਂ ਦੇ ਗੈਰਵਾਜ਼ਿਬ ਐਲਾਨ ਕਰਨ ਵਾਲੀਆਂ ਸਿਆਸੀ ਧਿਰਾਂ ਤੋਂ ਚੋਣ ਨਿਸ਼ਾਨ ਖੋਹਣ ਅਤੇ ਰਜਿਸਟਰੇਸ਼ਨ ਰੱਦ ਕਰਨ ਦੇ ਨਿਰਦੇਸ਼ ਦੇਣ ਬਾਰੇ ਨੋਟਿਸ ਜਾਰੀ ਕੀਤਾ ਹੈ।

ਸੁਪਰੀਮ ਕੋਰਟ ਨੇ ਕਿਹਾ ਹੈ ਕਿ ਮੁਫਤ ਦੇ ਐਲਾਨਾਂ ਨਾਲ ਜਨਤਕ ਫੰਡਾਂ ਦੀ ਦੁਰਵਰਤੋਂ ਹੁੰਦੀ ਹੈ। ਕੋਰਟ ਨੇ ਇਸ ਸਬੰਧੀ ਸਖਤ ਟਿੱਪਣੀਆਂ ਕੀਤੀਆਂ ਹਨ।

ਉਚ ਅਦਾਲਤ ਨੇ ਕਿਹਾ ਹੈ ਕਿ ਮੁਫਤ ਸਹੂਲਤਾਂ ਦੇ ਅਜਿਹੇ ਗੈਵਾਜ਼ਿਬ ਐਲਾਨ ਕਰਨ ਵਾਲੀਆਂ ਸਿਆਸੀ ਧਿਰਾਂ ਤੋਂ ਚੋਣ ਨਿਸ਼ਾਨ ਖੋਹਣ ਅਤੇ ਰਜਿਸਟਰੇਸ਼ਨ ਰੱਦ ਕਰਨ ਦੇ ਨਿਰਦੇਸ਼ ਦੇਣੇ ਚਾਹੀਦੇ ਹਨ।
ਸੁਪਰੀਮ ਕੋਰਟ ਨੇ ਇਸ ਸਬੰਧੀ ਨੋਟਿਸ ਜਾਰੀ ਕਰਕੇ ਕੇਂਦਰ ਤੇ ਚੋਣ ਕਮਿਸ਼ਨ ਤੋਂ ਜਵਾਬ ਮੰਗਿਆ ਹੈ।

Leave a Reply

Your email address will not be published. Required fields are marked *