ਸਿੱਧੂ ਦੀ ਮਜੀਠੀਆ ਨੂੰ ਚੁਣੌਤੀ, -ਮਜੀਠਾ ਛੱਡ ਸਿਰਫ਼ ਅੰਮ੍ਰਿਤਸਰ ਪੂਰਬੀ ਤੋਂ ਲੜਨ ਚੋਣ

ਅੰਮ੍ਰਿਤਸਰ: ਅੰਮ੍ਰਿਤਸਰ ਪੂਰਬੀ ਹਲਕੇ ਤੋਂ ਚੋਣ ਲੜਨ ਲਈ ਕਾਂਗਰਸ ਦੇ ਉਮੀਦਵਾਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਘ ਸਿੱਧੂ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਭਰ ਦਿੱਤਾ ਹੈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨਵਜੋਤ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ’ਤੇ ਕਈ ਨਿਸ਼ਾਨੇ ਵਿੰਨ੍ਹੇ। ਨਵਜੋਤ ਨੇ ਕਿਹਾ ਕਿ ਮਜੀਠੀਆ 2 ਹਲਕਿਆਂ ਤੋਂ ਚੋਣ ਲੜ ਕੇ ਜਿੱਤ ਹਾਸਲ ਕਰਨਾ ਚਾਹੁੰਦਾ ਹੈ। ਜੇਕਰ ਉਸ ’ਚ ਹਿੰਮਤ ਹੈ ਤਾਂ ਉਹ ਮਜੀਠਾ ਹਲਕਾ ਛੱਡ ਕੇ ਇਕੱਲੇ ਉਸ ਦੇ ਹਲਕੇ ’ਚੋਂ ਚੋਣ ਲੜਨ।

ਮਜੀਠੀਆ ’ਤੇ ਤੰਜ ਕੱਸਦੇ ਹੋੋਏ ਨਵਜੋਤ ਨੇ ਕਿਹਾ ਕਿ ਜਿਹੜੇ ਲੋਕ ਖੁਦ ਮੁਲਜ਼ਮ ਹਨ ਅਤੇ ਰਾਹਤ ਪਾਉਣ ਲਈ ਦਰ-ਦਰ ਦੀਆਂ ਠੋਕਰਾ ਖਾਂ ਰਹੇ ਹਨ, ਉਹ ਨਵਜੋਤ ਸਿੱਧੂ ਨੂੰ ਸਵਾਲ ਕਰਨ ਦੀ ਔਕਾਤ ਨਹੀਂ ਰੱਖ ਸਕਦੇ। ਨਵਜੋਤ ਸਿੱਧੂ ਨੇ ਸ਼ਹਿਰ ’ਚ ਰਹਿ ਕੇ ਪਰਚੇ ਦਰਜ ਨਹੀਂ ਕਰਵਾਏ। ਸਿੱਧੂ ਨੇ ਨਾ ਲੋਕਾਂ ਨੂੰ ਕੁੱਟਿਆ ਹੈ ਅਤੇ ਨਾ ਹੀ ਪੰਜਾਬ ਨੂੰ ਲੁੱਟਿਆ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਉਹ ਪਿਛਲੇ 17 ਸਾਲਾ ਤੋਂ ਸਿਆਸਤ ’ਚ ਹਨ।

ਨਵਜੋਤ ਸਿੱਧੂ ਨੇ ਕਿਹਾ ਕਿ ਅਸੀਂ ਕਦੇ ਆਪਣਾ ਇਮਾਨ ਨਹੀਂ ਵੇਚਿਆ ਅਤੇ ਇਨ੍ਹਾਂ ਨੇ ਚਿੱਟਾ ਵੇਚਿਆ ਹੈ। ਪੰਜਾਬ ਦੇ ਲੋਕਾਂ ਦੀ ਜਵਾਨੀ ਨਸ਼ੇ ’ਚ ਤਬਾਹ ਕਰ ਦਿੱਤੀ, ਜਿਸ ਕਰਕੇ ਇਨ੍ਹਾਂ ਨੂੰ ਲੋਕਾਂ ਨੇ ਮੂੰਹ ਨਹੀਂ ਲਾਉਣਾ। ਅਕਾਲੀਆਂ ’ਤੇ ਸ਼ਬਦੀ ਹਮਲਾ ਕਰਦੇ ਹੋਏ ਨਵਜੋਤ ਸਿੱਧੂ ਨੇ ਕਿਹਾ ਕਿ ਇਨ੍ਹਾਂ ਨੇ ਪੰਜਾਬ ’ਚ ਆਪਣੀਆਂ ਬੱਸਾਂ ਚਲਾਉਣੀਆਂ ਸ਼ੁਰੂ ਕੀਤੀਆਂ ਹੋਈਆਂ ਹਨ। ਇਨ੍ਹਾਂ ਨੇ ਆਪਣੇ ਹੋਟਲ ਖੋਲ੍ਹੇ ਹੋਏ ਹਨ। ਇਨ੍ਹਾਂ ਨੂੰ ਲਾਹਨਤ ਪੱਤਰ ਤੱਕ ਲਿਖੇ ਗਏ।

ਨਵਜੋਤ ਸਿੱਧੂ ਨੇ ਕਿਹਾ ਕਿ ਇਸ ਸ਼ਹਿਰ ਦੇ ਲੋਕਾਂ ਦਾ ਕਾਂਗਰਸ ਸਰਕਾਰ ’ਤੇ ਭਰੋਸਾ ਸੀ, ਹੁਣ ਵੀ ਹੈ ਅਤੇ ਅੱਗੇ ਵੀ ਰਹੇਗਾ। ਨਵਜੋਤ ਸਿੱਧੂ ਨੇ ਕਿਹਾ ਕਿ ਉਹ ਕਿਸੇ ਦੀ ਬਦਮਾਸ਼ੀ ਨਹੀਂ ਚੱਲਣ ਦੇਣਗੇ। ਸ਼੍ਰੋਮਣੀ ਅਕਾਲੀ ਦਲ ਨੇ ਮੇਰੇ ’ਤੇ ਅੱਜ ਕੋਈ ਪਹਿਲੀ ਵਾਰ ਦੋਸ਼ ਨਹੀਂ ਲਾਏ, ਇਹ ਹਰ ਵਾਰ ਅਜਿਹੇ ਦੋਸ਼ ਉਸ ਦੇ ਲਗਾਉਂਦੇ ਰਹਿੰਦੇ ਹਨ।

Leave a Reply

Your email address will not be published. Required fields are marked *