ਕਾਂਗਰਸ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, CM ਚੰਨੀ ਤੇ ਸਿੱਧੂ ਸਮੇਤ ਇਹ ਨਾਂ ਸ਼ਾਮਲ

ਜਲੰਧਰ : ਪੰਜਾਬ ’ਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਕਾਂਗਰਸ ਪਾਰਟੀ ਵੱਲੋਂ 30 ਸਟਾਰ ਪ੍ਰਚਾਰਕਾਂ ਦੇ ਨਾਵਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਨ੍ਹਾਂ ਨਾਵਾਂ ਵਿਚ ਵੱਡੇ ਚਿਹਰਿਆਂ ’ਚ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ ਅਤੇ ਰਾਹੁਲ ਗਾਂਧੀ ਸਮੇਤ ਪਿ੍ਰਯੰਕਾ ਗਾਂਧੀ ਦਾ ਨਾਂ ਵੀ ਸ਼ਾਮਲ ਹੈ, ਜੋਕਿ ਪੰਜਾਬ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਮਦੀਵਾਰਾਂ ਦੇ ਹੱਕ ’ਚ ਚੋਣ ਪ੍ਰਚਾਰ ਕਰਦੇ ਨਜ਼ਰ ਆਉਣਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

ਇਸ ਦੇ ਇਲਾਵਾ ਹਰੀਸ਼ ਚੌਧਰੀ ਅਤੇ ਅੰਬਿਕਾ ਸੋਨੀ ਵੀ ਉਮੀਦਵਾਰਾਂ ਦੇ ਹੱਕ ’ਚ ਵੋਟਾਂ ਮੰਗਦੇ ਹੋਏ ਨਜ਼ਰ ਆਉਣਗੇ। ਇਥੇ ਇਹ ਵੀ ਦੱਸਣਯੋਗ ਹੈ ਕਿ ਉੱਤਰਾਖੰਡ ’ਚ 14 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਵੱਲੋਂ ਬੀਤੇ ਦਿਨੀਂ ਸਟਾਰ ਪ੍ਰਚਾਰਕਾਂ ਦੀ ਜਾਰੀ ਕੀਤੀ ਗਈ ਸੂਚੀ ਵਿਚੋਂ ਨਵਜੋਤ ਸਿੰਘ ਸਿੱਧੂ ਦਾ ਨਾਂ ਕੱਟਿਆ ਗਿਆ ਸੀ ਜਦਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਾਂ ਉਨ੍ਹਾਂ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਵੀ ਸ਼ਾਮਲ ਸੀ।