ਕੇਂਦਰ ਨੇ ਕਿਸਾਨ ਅੰਦੋਲਨ ਦਾ ਬਦਲਾ ਲੈਣ ਲਈ ਪੰਜਾਬ ’ਤੇ ਹਮਲਾ ਕੀਤਾ: ਸੁਰਜੇਵਾਲਾ

ਨਵੀਂ ਦਿੱਲੀ: ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਕਾਂਗਰਸ ਨੇ ਦੋਸ਼ ਲਾਇਆ ਹੈ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਕਿਸਾਨਾਂ ਦੇ ਅੰਦੋਲਨ ਦਾ ਬਦਲਾ ਲੈਣ ਲਈ ਪੰਜਾਬ ’ਤੇ ‘ਹਮਲਾ’ ਕੀਤਾ ਹੈ। ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਵੀ ਦਾਅਵਾ ਕੀਤਾ ਕਿ ਇਹ ਕਦਮ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ‘ਚੋਰ ਦਰਵਾਜ਼ੇ’ ਰਾਹੀਂ ਮਦਦ ਕਰਨ ਲਈ ਚੁੱਕਿਆ ਗਿਆ ਹੈ।