ਭਗਵੰਤ ਮਾਨ ਦੇ ਕਾਫਲੇ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ, ਰੈਲੀ ਨੂੰ ਸੰਬੋਧਨ ਕੀਤੇ ਬਗੈਰ ਗੱਡੀਆਂ ਭਜਾ ਕੇ ਰਵਾਨਾ ਹੋਏ ਆਪ ਆਗੂ

ਰਾਜਪੁਰਾ : ਇਥੋਂ ਦੇ ਟਾਹਲੀ ਵਾਲਾ ਚੌਕ ਵਿਚਕਾਰ ਅੱਜ ਅਕਾਲ ਯੂਥ ਦੇ ਪ੍ਰਮੁੱਖ ਆਗੂਆਂ ਬਾਪੂ ਗੁਰਚਰਨ ਸਿੰਘ ਤੇ ਜਸਵਿੰਦਰ ਸਿੰਘ ਰਾਜਪੁਰਾ ਦੀ ਅਗਵਾਈ ਵਿੱਚ ਕਾਰਕੁੰਨਾਂ ਵੱਲੋਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਦੀ ਰਾਜਪੁਰਾ ਫੇਰੀ ਮੌਕੇ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਪ੍ਰਦਰਸ਼ਨ ਕਰਦਿਆਂ ਬੰਦੀ ਸਿੰਘਾਂ ਦੇ ਹੱਕ ਵਿੱਚ ਨਾਅਰੇ ਮਾਰੇ ਗਏ ਜਿਸ ਤੇ ਇਸ ਦੌਰਾਨ ਭਗਵੰਤ ਮਾਨ ਨੂੰ ਬਿਨਾਂ ਜਨ ਸੰਬੋਧਨ ਕੀਤੇ ਹੀ ਆਪਣੀ ਗੱਡੀਆਂ ਭਜਾ ਕੇ ਲੰਘਣ ਲਈ ਮਜਬੂਰ ਕਰ ਦਿੱਤਾ।

ਇਸ ਸਬੰਧੀ ਜਾਣਕਾਰੀ ਦਿੰਦਿਆ ਅਕਾਲ ਯੂਥ ਦੇ ਪ੍ਰਮੁੱਖ ਆਗੂ ਬਾਪੂ ਗੁਰਚਰਨ ਸਿੰਘ, ਜ਼ਸਵਿੰਦਰ ਸਿੰਘ ਰਾਜਪੁਰਾ, ਭਾਈ ਸਤਵੰਤ ਸਿੰਘ ਲੁਧਿਆਣਾ, ਐਡਵੋਕੇਟ ਦਿਲਸ਼ੇਰ ਸਿੰਘ, ਐਡਵੋਕੇਟ ਰਮਨਦੀਪ ਸਿੰਘ ਨੇ ਦੱਸਿਆ ਕਿ ਕੇਜਰੀਵਾਲ ਸਰਕਾਰ ਨਜ਼ਰਬੰਦ ਤਿਹਾੜ੍ਹ ਜੇਲ੍ਹ, ਜਥੇਦਾਰ ਸ੍ਰੀ ਅਕਾਲ ਤਖਤ ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਪੰਜਾਬ ਦੀ ਜੇਲ੍ਹ ‘ਚ ਤਬਦੀਲ ਨਹੀ ਕਰ ਰਹੀ। ਜੇਕਰ ਕੇਜਰੀਵਾਲ ਸਰਕਾਰ ਉਹਨਾ੍ਂ ਨੂੰ ਪੰਜਾਬ ਚ ਤਬਦੀਲ ਕਰ ਦੇਵੇ ਤਾਂ ਉਨ੍ਹਾਂ ਦੀ ਰਿਹਾਈ ਸੰਭਵ ਹੋ ਸਕਦੀ ਹੈ, ਇਸ ਤਰ੍ਹਾਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਇਨ੍ਹਾਂ ਕਰਕੇ ਹੀ ਕੇਂਦਰ ਸਰਕਾਰ ਵੱਲੋਂ ਰਿਹਾਈ ਹੋਣ ਦੇ ਬਾਵਜੂਦ ਜੇਲ੍ਹ ’ਚ ਹੀ ਰਹਿਣਾ ਪੈ ਰਿਹਾ ਹੈ। ਭਾਰਤ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਤੇ 11 ਅਕਤੂਬਰ 2019 ਨੂੰ ਇੱਕ ਨੋਟੀਫਿਕੇਸ਼ਨ ਮੁਤਾਬਿਕ 8 ਸਿੱਖ ਕੈਦੀਆਂ ਨੂੰ ਵਿਸ਼ੇਸ਼ ਮਾਫੀ ਦੇਣ ਦਾ ਐਲਾਨ ਕੀਤਾ ਗਿਆ ਸੀ ਜਿਸ ਵਿੱਚ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦਾ ਨਾਂ ਵੀ ਸ਼ਾਮਿਲ ਸੀ।

ਤਨਦੇਹੀ ਨਾਲ ਚੋਣ ਡਿਊਟੀ ਨਿਭਾਵੇ ਪੋਿਲੰਗ ਸਟਾਫ – ਥੋਰੀ
ਪਰ ਕੇਜਰੀਵਾਲ ਸਰਕਾਰ ਨੇ ਉਹਨਾਂ ਦੀ ਰਿਹਾਈ ਨੂੰ ਰੱਦ ਕਰ ਦਿੱਤਾ ਸੀ। ਜਿਸਦੇ ਰੋਸ ਵਜੋਂ ਅੱਜ ਜਦੋਂ ‘ਆਪ’ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਦਾ ਰਾਜਪੁਰਾ ਦੌਰਾ ਸੀ ਤਾਂ ਸਾਡੇ ਵੱਲੋਂ ਬੰਦੀ ਸਿੰਘਾ ਦੀ ਰਿਹਾਈ ਦੇ ਲਈ ਇੱਕ ਮੰਗ ਪੱਤਰ ਉਨ੍ਹਾਂ ਨੂੰ ਸੌਂਪਿਆ ਜਾਣਾ ਸੀ।ਪਰ ਜਦੋਂ ‘ਆਪ’ ਪਾਰਟੀ ਵਰਕਰਾਂ ਤੇ ਪੁਲਿਸ ਵੱਲੋਂ ਅਜਿਹਾ ਕਰਨ ਤੋਂ ਰੋਕਿਆ ਗਿਆ ਤਾਂ ਪਾਰਟੀ ਕਾਰਕੁੰਨਾਂ ਨੇ ਭਗਵੰਤ ਮਾਨ ਦੇ ਕਾਫਲੇ ਨੂੰ ਹੱਥਾਂ ਵਿੱਚ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਸੀਂ ਬੰਦੀ ਸਿੰਘ ਨੂੰ ਰਿਹਾਅ ਕਰਵਾਕੇ ਹੀ ਦਮ ਲਵਾਗੇ ਤੇ ਜਦੋਂ ਤੱਕ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਹੋ ਜਾਂਦੀ ਅਸੀਂ ਆਪਣੀ ਜੱਦੋ ਜਹਿਦ ਜਾਰੀ ਰੱਖਾਂਗੇ। ਇਸ ਮੌਕੇ ਭਾਈ ਰਣਜੀਤ ਸਿੰਘ,ਭਾਈ ਸਾਹਿਬਜੋਤ ਸਿੰਘ, ਭਾਈ ਗੁਰਦਿੱਤ ਸਿੱਘ, ਪਵਨਦੀਪ ਸਿੰਘ, ਭਾਈ ਅਮਰੀਕ ਸਿੰਘ, ਭਾਈ ਸੁਖਵੀਰ ਸਿੰਘ, ਭਾਈ ਨਰਿੰਦਰ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *