ਭਾਜਪਾ ਦੇ ਮੈਨੀਫੈਸਟੋ ’ਚ ਵੱਡੇ-ਵੱਡੇ ਵਾਅਦੇ

ਭਾਜਪਾ ਗਠਜੋੜ ਨੇ ਪੰਜਾਬ ਲਈ 11 ਸੂਤਰੀ ਮੈਨੀਫੈਸਟੋ ਜਾਰੀ ਕੀਤਾ ਹੈ। ਭਾਜਪਾ ਪਾਰਟੀ ਦਾ ਕਹਿਣਾ ਹੈ ਕਿ ਜੇਕਰ ਪੰਜਾਬ ’ਚ ਭਾਜਪਾ ਦੀ ਸਰਕਾਰ ਬਣੇਗੀ ਤਾਂ ਲੋਕਾਂ ਨਾਲ ਕੀਤੇ ਗਏ ਇਹ ਵਾਅਦੇ ਪੂਰੇ ਹੋਣਗੇ। ਮੈਨੀਫੈਸਟੋ ’ਚ ਕੀਤੇ ਗਏ ਇਹ ਖ਼ਾਸ ਵਾਅਦੇ-
-ਸਾਰਿਆਂ ਨੂੰ 300 ਯੂਨਿਟ ਤਕ ਬਿਜਲੀ ਮੁਫ਼ਤ ਦਿੱਤੀ ਜਾਵੇਗੀ
-ਉਦਯੋਗਾਂ ਲਈ ਬਿਜਲੀ ਦੀ ਦਰ ਸਿਰਫ਼ 4 ਰੁਪਏ ਪ੍ਰਤੀ ਯੂਨਿਟ ਹੋਵੇਗੀ
-ਜਿਨ੍ਹਾਂ ਕਿਸਾਨਾਂ ਕੋਲ 5 ਏਕੜ ਜ਼ਮੀਨ ਹੈ, ਉਨ੍ਹਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ
-ਅਗਲੇ 5 ਸਾਲਾਂ ’ਚ ਪੰਜਾਬ ’ਚ ਬੁਨਿਆਦੀ ਢਾਂਚੇ ’ਤੇ 1 ਲੱਖ ਕਰੋੜ ਰੁਪਏ ਖਰਚ ਕੀਤੇ ਜਾਣਗੇ
-ਐੱਸ. ਸੀ. ਵਿਦਿਆਰਥੀਆਂ ਨੂੰ 2000 ਰੁਪਏ ਪ੍ਰਤੀ ਮਹੀਨਾ ਸਕਾਲਰਸ਼ਿਪ
-ਨੌਕਰੀ ਲਈ ਮਹਿਲਾਵਾਂ ਲਈ 35 ਫ਼ੀਸਦੀ ਰਾਖਵਾਂਕਰਨ
-ਆਸ਼ਾ ਵਰਕਰਾਂ ਨੂੰ 6 ਹਜ਼ਾਰ ਰੁਪਏ ਪ੍ਰਤੀ ਮਹੀਨਾ
-ਆਂਗਨਵਾੜੀ ਵਰਕਰਾਂ ਦਾ ਮਾਣ ਭੱਤਾ 10 ਹਜ਼ਾਰ ਰੁਪਏ
-ਅਨੁਸੂਚਿਤ ਜਾਤੀ, ਹੋਰ ਪਿਛੜੇ ਵਰਗ ਅਤੇ ਆਰਥਿਕ ਰੂਪ ਤੋਂ ਕਮਜ਼ੋਰ ਲੋਕਾਂ ਦਾ 50 ਹਜ਼ਾਰ ਰੁਪਏ ਤਕ ਦਾ ਪੁਰਾਣਾ ਕਰਜ਼ ਮੁਆਫ਼ ਕੀਤਾ ਜਾਵੇਗਾ
-ਲੋਕਾਂ ਨੂੰ ਸਾਲ ’ਚ 150 ਘੰਟੇ ਕੰਮ ਕਰਨ ਦੀ ਗਰੰਟੀ ਦਿੱਤੀ ਜਾਵੇਗੀ। 
-ਅਜਿਹੇ ਨੌਜਵਾਨਾਂ ਨੂੰ ਬੇਰੁਜ਼ਾਗਰੀ ਭੱਤਾ ਦੇ ਰੂਪ ’ਚ 4 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ, ਬਿਨਾਂ ਨੌਕਰੀ ਦੇ ਹਨ।

Leave a Reply

Your email address will not be published. Required fields are marked *