ਅਮਿੱਤ ਸ਼ਾਹ ਦਰਬਾਰ ਸਾਹਿਬ ਪੁੱਜੇ, ਜਥੇਦਾਰ ਨੂੰ ਵੀ ਮਿਲੇ

ਅੰਮ੍ਰਿਤਸਰ: ਅੱਜ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਅਮਿੱਤ ਸ਼ਾਹ ਜੀ ਸ੍ਰੀ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜੇ। ਜਥੇਦਾਰ ਹਰਪ੍ਰੀਤ ਸਿੰਘ ਨਾਲ ਕਰੀਬਨ ਇਕ ਘੰਟੇ ਦੀ ਗੱਲਬਾਤ ਦੌਰਾਨ ਇਹਨਾ ਮਸਲਿਆਂ ਤੇ ਚਰਚਾ ਕੀਤੀ ਗਈ।ਜਿਵੇਂ ਬੰਦੀ ਸਿੰਘਾਂ ਦੀ ਰਿਹਾਈ, ਗਿਆਨ ਗੋਦੜੀ, ਡਾਂਗ ਮਾਰਗ, ਮੰਗੂ ਮੱਠ, ਕਸ਼ਮੀਰ ਸ਼ਿਲਾਂਗ ਦੇ ਸਿੱਖਾਂ ਮਸਲੇ, ਸ੍ਰੋਮਣੀ ਕਮੇਟੀ ਵਲੋ ਐਕਟ 87 ਦੇ ਗੁਰਦੁਆਰਾ ਨੂੰ ਐਕਟ 85 ਅਧੀਨ ਲਿਆਉਣ ਲਈ ਨੋਟੀਫਿਕੇਸ਼ਨ ਕਰਨਾ, ਅਫਗਾਨਿਸਤਾਨ ਦੇ ਗੁਰਦੁਆਰਾ ਸਾਹਿਬਾਨ ਦੀ ਸੰਭਾਲ, ਗੁੰਮਰਾਹ ਕਰਕੇ ਸਿਖਾਂ ਦਾ ਧਰਮ ਪਰਿਵਰਤਨ ਕਰਨ ਦਾ ਮਸਲਾ, ਅਰਧ ਸੈਨਿਕ ਬਲਾਂ ਵਿਚ ਗ੍ਰੰਥੀ ਸਿੰਘ ਦੀ ਭਰਤੀ, ਆਦਿ ਮਸਲੇ। ਤੇ ਸਭ ਤੋ ਖਾਸ 1947 ਤੋ ਕੇਂਦਰ ਦੀ ਕਾਂਗਰਸ ਸਰਕਾਰ ਸਰਕਾਰ ਵਲੋ ਸਿੱਖਾਂ ਨਾਲ ਕੀਤੀ ਬੇ-ਵਿਸ਼ਵਾਸੀ ਜਿਸ ਕਾਰਨ ਪੰਜਾਬ ਦੀ ਧਰਤੀ ਤੇ ਲੱਖਾਂ ਕਤਲ ਤੇ ਵਹਿਸ਼ੀ ਜੁਲਮਾਂ ਦੀ ਝੁੱਲੀ ਹਨੇਰੀ, ਦਿੱਲੀ ਆਦਿਕ ਸਥਾਨਾਂ ਤੇ ਕਾਂਗਰਸ ਵਲੋ ਕੀਤੀ ਸਿੱਖ ਨਸਲਕੁਸ਼ੀ ਬਾਰੇ ਖੁੱਲ ਕੇ ਚਰਚਾ ਕੀਤੀ ਗਈ।

Leave a Reply

Your email address will not be published. Required fields are marked *