ਪੰਜਾਬ ਵਿਧਾਨ ਸਭਾ ਚੋਣਾਂ: ਸ਼ਾਮ 5 ਵਜੇ ਤੱਕ 63.44 ਫ਼ੀਸਦ ਪੋਲਿੰਗ

ਚੰਡੀਗੜ੍ਹ: ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿੱਚ ਵੋਟਾਂ ਅੱਜ ਸਵੇਰੇ 8 ਵਜੇ ਤੋਂ ਸ਼ਾਂਤਮਈ ਢੰਗ ਨਾਲ ਸ਼ੁਰੂ ਹੋਈਆਂ। ਇੱਕਾ-ਦੁੱਕਾ ਹਿੰਸਕ ਘਟਨਾਵਾਂ ਦੇ ਬਾਵਜੂਦ ਹਾਲਾਤ ਸ਼ਾਂਤਮਈ ਰਹੇ। ਸਵੇਰ ਸਮੇਂ ਤੋਂ ਹੀ ਵੋਟਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਵੋਟਾਂ ਪਾਉਣ ਵਾਲੀਆਂ ਦੀਆਂ ਕਤਾਰਾਂ ਲੱਗੀਆਂ। ਚੋਣ ਕਮਿਸ਼ਨ ਅਨੁਸਾਰ ਸ਼ਾਮ 5 ਵਜੇ ਤੱਕ ਸੂਬੇ ਵਿੱਚ 63.44 ਫੀਸਦ ਵੋਟਾਂ ਪਈਆਂ ਹਨ। ਸੂਬੇ ਵਿੱਚ ਕੁੱਲ 2,14,99,804 ਵੋਟਰ ਹਨ, ਜਿਨ੍ਹਾਂ ‘ਚ 1,12,98,081 ਪੁਰਸ਼, 1,02,00,996 ਔਰਤਾਂ ਅਤੇ 727 ਟਰਾਂਸਜੈਂਡਰ ਹਨ। 117 ਹਲਕਿਆਂ ਵਿੱਚ 1304 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ‘ਚ 1209 ਪੁਰਸ਼, 93 ਔਰਤਾਂ ਅਤੇ ਦੋ ਟਰਾਂਸਜੈਂਡਰ ਸ਼ਾਮਲ ਹਨ। ਚੋਣ ਕਮਿਸ਼ਨ ਵੱਲੋਂ ਚੋਣਾਂ ਕਰਾਉਣ ਲਈ 1 ਲੱਖ 60 ਹਜ਼ਾਰ ਤੋਂ ਵੱਧ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ ਹੈ।

Leave a Reply

Your email address will not be published. Required fields are marked *