ਕੇਜਰੀਵਾਲ ਸਰਕਾਰ ਦੇ SRB ਨੇ ਪ੍ਰੋ. ਭੁੱਲਰ ਨੂੰ ਰਿਹਾਅ ਕਰਨ ਤੋਂ ਟਾਲਾ ਵੱਟਿਆ

ਨਵੀਂ ਦਿੱਲੀ: ਦਿੱਲੀ ਦੇ ਗ੍ਰਹਿ ਮੰਤਰੀ ਸਤੇਂਦਰ ਜੈਨ ਦੀ ਅਗਵਾਈ ਵਾਲੇ ਸਜ਼ਾ ਸਮੀਖਿਆ ਬੋਰਡ (ਐਸਆਰਬੀ) ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਛੇਤੀ ਰਿਹਾਈ ਦੇ ਫੈਸਲੇ ਨੂੰ ਟਾਲ ਦਿੱਤਾ। ਪ੍ਰੋ. ਭੁੱਲਰ ਹਾਲ ਦੀ ਘੜੀ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਹਨ। ਦਿੱਲੀ ਸਰਕਾਰ ਦੇ ਇੱਕ ਅਧਿਕਾਰੀ ਨੇ ਕਿ ਅਸੀਂ ਇਸ ਮਾਮਲੇ ਨੂੰ ਅਗਲੀ ਐਸਆਰਬੀ ਮੀਟਿੰਗ ਤੱਕ ਲਈ ਟਾਲ ਦਿੱਤਾ ਗਿਆ ਹੈ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿੱਖ ਕੌਮ ਵੱਲੋਂ ਭੁੱਲਰ ਦੀ ਰਿਹਾਈ ਦੀ ਕੀਤੀ ਜਾ ਰਹੀ ਮੰਗ ਜ਼ੋਰ ਫੜ ਗਈ ਸੀ। ਬੋਰਡ ਦੇ ਸੱਤ ਮੈਂਬਰਾਂ ਵਿੱਚ ਤਿਹਾੜ ਜੇਲ੍ਹ ਦੇ ਡਾਇਰੈਕਟਰ ਜਨਰਲ, ਗ੍ਰਹਿ ਅਤੇ ਕਾਨੂੰਨ ਵਿਭਾਗਾਂ ਦੇ ਸਕੱਤਰ ਅਤੇ ਦਿੱਲੀ ਸਰਕਾਰ ਦੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ, ਇੱਕ ਜ਼ਿਲ੍ਹਾ ਜੱਜ ਅਤੇ ਦਿੱਲੀ ਪੁਲੀਸ ਦਾ ਇੱਕ ਸੀਨੀਅਰ ਅਧਿਕਾਰੀ ਸ਼ਾਮਲ ਹੈ। 

Leave a Reply

Your email address will not be published. Required fields are marked *