ਮਸਜਿਦ ‘ਚ ਬੰਬ ਧਮਾਕਾ, 30 ਲੋਕਾਂ ਦੀ ਮੌਤ ਤੇ ਦਰਜਨਾਂ ਜ਼ਖਮੀ

ਪੇਸ਼ਾਵਰ: ਪਾਕਿਸਤਾਨ ਦੇ ਉੱਤਰ-ਪੱਛਮੀ ਸ਼ਹਿਰ ਵਿੱਚ ਸ਼ੁੱਕਰਵਾਰ ਦੀ ਨਮਾਜ਼ ਦੌਰਾਨ ਇੱਕ ਭੀੜ-ਭੜੱਕੇ ਵਾਲੀ ਮਸਜਿਦ ਵਿੱਚ ਬੰਬ ਧਮਾਕਾ ਹੋਣ ਦੀ ਖ਼ਬਰ ਹੈ। ਇਸ ਧਮਾਕੇ ਵਿੱਚ ਘੱਟੋ-ਘੱਟ 30 ਲੋਕਾਂ ਦੀ ਮੌਤ ਹੋ ਗਈ ਅਤੇ 50 ਤੋਂ ਵੱਧ ਲੋਕ ਜ਼ਖਮੀ ਹੋ ਗਏ।
ਧਮਾਕੇ ਦੀ ਤੁਰੰਤ ਕਿਸੇ ਸਮੂਹ ਨੇ ਜ਼ਿੰਮੇਵਾਰੀ ਨਹੀਂ ਲਈ ਹੈ। ‘ਡਾਨ’ ਅਖ਼ਬਾਰ ਦੀ ਖ਼ਬਰ ਮੁਤਾਬਕ ‘ਲੇਡੀ ਰੀਡਿੰਗ’ ਹਸਪਤਾਲ ਦੇ ਮੀਡੀਆ ਮੈਨੇਜਰ ਆਸਿਮ ਖਾਨ ਨੇ ਦੱਸਿਆ ਕਿ ਹੁਣ ਤੱਕ ਹਸਪਤਾਲ ‘ਚ 30 ਲਾਸ਼ਾਂ ਲਿਆਂਦੀਆਂ ਜਾ ਚੁੱਕੀਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ 10 ਜ਼ਖਮੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇੱਕ ਬਚਾਅ ਅਧਿਕਾਰੀ ਨੇ ਦੱਸਿਆ ਕਿ ਕਿੱਸਾ ਖਵਾਨੀ ਬਾਜ਼ਾਰ ਖੇਤਰ ਵਿੱਚ ਜਾਮੀਆ ਦੀ ਇੱਕ ਮਸਜਿਦ ਵਿੱਚ ਧਮਾਕਾ ਉਸ ਸਮੇਂ ਹੋਇਆ ਜਦੋਂ ਲੋਕ ਸ਼ੁੱਕਰਵਾਰ ਦੀ ਨਮਾਜ਼ ਅਦਾ ਕਰ ਰਹੇ ਸਨ।ਅਧਿਕਾਰੀਆਂ ਨੇ ਦੱਸਿਆ ਕਿ 10 ਜ਼ਖਮੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।