ਕੈਪਟਨ, ਪ੍ਰਕਾਸ਼ ਸਿੰਘ ਬਾਦਲ,ਸੁਖਬੀਰ ਬਾਦਲ, ਭਦੌੜ ਤੇ ਚਮਕੌਰ ਸਾਹਿਬ ਤੋਂ ਚੰਨੀ ਤੇ ਸਿੱਧੂ ਹਾਰੇ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵੋਟਾਂ ਦੀ ਗਿਣਤੀ ਦੇ ਤਾਜ਼ਾ ਰੁਝਾਨ ਵਿੱਚ ਪਟਿਆਲਾ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਾਰ ਗਏ ਹਨ। ਜਲਾਲਾਬਾਦ ਤੋਂ ਸੁਖਬੀਰ ਸਿੰਘ ਬਾਦਲ,ਭਦੌੜ ਤੇ ਚਮਕੌਰ ਸਾਹਿਬ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪੂਰਬੀ ਤੋਂ ਹਾਰ ਗਏ ਹਨ।ਲੰਬੀ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਹਾਰ ਗਏ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਰਾਜ ਵਿਧਾਨ ਸਭਾ ’ਚ ਚੋਣ ਨਤੀਜਿਆਂ ਦੇ ਰੁਝਾਨ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਟਵੀਟ ਕੀਤਾ ਕਿ ਉਹ ਜਨਤਾ ਦੇ ਫ਼ੈਸਲੇ ਦਾ ਸਮਰਥਨ ਕਰਦੇ ਹਨ।