ਕੇਜਰੀ ਦੇ ਖ਼ਾਲਿਸਤਾਨੀਆਂ ਨਾਲ ਸਬੰਧਾਂ ਦੇ ਦੋਸ਼ਾਂ ਦੀ ਜਾਂਚ ਦੀ ਮੰਗ ਕਰਨ ਵਾਲੀ ਪਟੀਸ਼ਨ ਦਿੱਲੀ ਹਾਈ ਕੋਰਟ ਨੇ ਰੱਦ ਕੀਤੀ

ਨਵੀਂ ਦਿੱਲੀ :ਹਾਈ ਕੋਰਟ ਨੇ ਆਮ ਆਦਮੀ ਪਾਰਟੀ (ਆਪ) ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਖਾਲਿਸਤਾਨੀਆਂ ਨਾਲ ਕਥਿਤ ਸਬੰਧਾਂ ਦੀ ਉੱਚ ਪੱਧਰੀ ਜਾਂਚ ਦੀ ਮੰਗ ਕਰਨ ਵਾਲੀ ਕਾਂਗਰਸ ਆਗੂ ਵੱਲੋਂ ਦਾਇਰ ਪਟੀਸ਼ਨ ਨੂੰ ‘ਪੂਰੀ ਤਰ੍ਹਾਂ ਫਜ਼ੂਲ’ ਕਰਾਰ ਦਿੰਦਿਆਂ ਖਾਰਜ ਕਰ ਦਿੱਤਾ। ਕਾਰਜਕਾਰੀ ਚੀਫ਼ ਜਸਟਿਸ ਵਿਪਿਨ ਸਾਂਘੀ ਅਤੇ ਜਸਟਿਸ ਨਵੀਨ ਚਾਵਲਾ ਦੇ ਬੈਂਚ ਨੇ ਪਟੀਸ਼ਨਰ ਦੇ ਵਕੀਲ ਨੂੰ ਅਜਿਹੀਆਂ ਬੇਤੁਕੀ ਪਟੀਸ਼ਨਾਂ ਦਾਇਰ ਨਾ ਕਰਨ ਲਈ ਵੀ ਕਿਹਾ ਹੈ। ਅਦਾਲਤ ਕਾਂਗਰਸੀ ਆਗੂ ਜਗਦੀਸ਼ ਸ਼ਰਮਾ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ, ਜਿਸ ਵਿੱਚ ‘ਆਪ’ ਅਤੇ ਇਸ ਦੇ ਕਨਵੀਨਰ ਕੇਜਰੀਵਾਲ ਦੇ ਪਾਬੰਦੀਸ਼ੁਦਾ ਸੰਗਠਨ ਸਿੱਖਸ ਫਾਰ ਜਸਟਿਸ (ਐੱਸਐੱਫਜੇ) ਅਤੇ ਹੋਰ ਖਾਲਿਸਤਾਨੀ ਤਾਕਤਾਂ ਨਾਲ ਸਬੰਧ ਹਨ ਅਤੇ ਪੰਜਾਬ ਵਿੱਚ ਚੋਣਾਂ ਲੜਨ ਲਈ ਉਨ੍ਹਾਂ ਤੋਂ ਫੰਡ ਪ੍ਰਾਪਤ ਕੀਤੇ ਜਾਣ ਦੀ ਜਾਂਚ ਦੀ ਮੰਗ ਕੀਤੀ ਗਈ ਸੀ। ਇਸ ਪਟੀਸ਼ਨ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲਿਖੀ ਚਿੱਠੀ ਦਾ ਹਵਾਲਾ ਦਿੱਤਾ ਗਿਆ ਹੈ, ਜਿਸ ਵਿੱਚ ‘ਆਪ’ ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ ਦੇ ਬਿਆਨ ਦਾ ਹਵਾਲਾ ਦਿੱਤਾ ਗਿਆ ਸੀ।

Leave a Reply

Your email address will not be published. Required fields are marked *