ਸਰੂਪ ਸਿੰਗਲਾ ਵੱਲੋਂ ਅਕਾਲੀ ਦਲ ਤੋਂ ਅਸਤੀਫਾ

ਬਠਿੰਡਾ: ਅੱਜ ਬਠਿੰਡਾ ਵਿਧਾਨ ਸਭਾ ਹਲਕਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਰੂਪ ਚੰਦ ਸਿੰਗਲਾ ਨੇ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਪ੍ਰੈੱਸ ਕਾਨਫਰੰਸ ਮੌਕੇ ਦੋਸ਼ ਲਾਇਆ ਕਿ ਪਾਰਟੀ ਹਾਈਕਮਾਂਡ ਨੇ ਬਠਿੰਡਾ ਤੋਂ ਮਨਪ੍ਰੀਤ ਬਾਦਲ ਦੀ ਹਮਾਇਤ ਕੀਤੀ ਹੈ। ਉਨ੍ਹਾਂ ਕਿਹਾ ਅਗਲੇ ਸਿਆਸੀ ਭਵਿੱਖ ਨੂੰ ਦੇਖਦੇ ਹੋਏ ਉਹ ਪਾਰਟੀ ਤੋਂ ਅਸਤੀਫਾ ਦਿੰਦੇ ਹਨ। ਉਨ੍ਹਾਂ ਹਾਈਕਮਾਂਡ ’ਤੇ ਵਰ੍ਹਦਿਆ ਕਿਹਾ ਕਿ ਉਨ੍ਹਾਂ ਕੋਲ ਸਬੂਤ ਹਨ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਨਪ੍ਰੀਤ ਸਿੰਘ ਬਾਦਲ ਦੀ ਬਠਿੰਡਾ ਸੀਟ ਤੋਂ ਮਦਦ ਕੀਤੀ ਗਈ, ਜਿਸ ਕਾਰਨ ਉਹ ਬਹੁਤ ਨਿਰਾਸ਼ ਹਨ। ਇਸ ਕਾਰਨ ਉਹ ਅਸਤੀਫਾ ਦੇਣ ਲਈ ਮਜਬੂਰ ਹੋਏ ਹਨ। 

Leave a Reply

Your email address will not be published. Required fields are marked *