ਸੋਨੀਆ ਗਾਂਧੀ ਵੱਲੋਂ ਪਾਰਟੀ ਨੇਤਾਵਾਂ ਨਾਲ ਮੀਟਿੰਗ, ਪ੍ਰਸ਼ਾਂਤ ਕਿਸ਼ੋਰ ਵੀ ਚਰਚਾ ’ਚ ਸ਼ਾਮਲ

ਨਵੀਂ ਦਿੱਲੀ: ਕਾਂਗਰਸ ਦੇ ਵੱਡੇ ਨੇਤਾਵਾਂ ਨੇ ਅੱਜ ਇਥੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਅਤੇ ਮੌਜੂਦਾ ਰਾਜਨੀਤਿਕ ਸਥਿਤੀ ‘ਤੇ ਚਰਚਾ ਕੀਤੀ ਗਈ। ਸੂਤਰਾਂ ਨੇ ਦੱਸਿਆ ਕਿ ਕਾਂਗਰਸ ਨੇਤਾ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਰਣਨੀਤੀ ਅਤੇ ਰਾਜਸਥਾਨ ਵਿਚ ਪਾਰਟੀ ਦੇ ਚਿੰਤਨ ਕੈਂਪ ਲਾਉਣ ‘ਤੇ ਵੀ ਚਰਚਾ ਕਰ ਰਹੇ ਹਨ।ਮੀਟਿੰਗ ਵਿੱਚ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਸੀਨੀਅਰ ਆਗੂ ਮੱਲਿਕਾਰਜੁਨ ਖੜਗੇ, ਕੇਸੀ ਵੇਣੂਗੋਪਾਲ, ਅੰਬਿਕਾ ਸੋਨੀ, ਅਜੈ ਮਾਕਨ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਸ਼ਾਮਲ ਹਨ। ਸੂਤਰਾਂ ਨੇ ਦੱਸਿਆ ਕਿ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਵੀ ਸੋਨੀਆ ਗਾਂਧੀ ਦੀ ਰਿਹਾਇਸ਼ ‘ਤੇ ਹੋਣ ਵਾਲੀ ਮੀਟਿੰਗ ‘ਚ ਸ਼ਾਮਲ ਹੋ ਰਹੇ ਹਨ।

Leave a Reply

Your email address will not be published. Required fields are marked *