ਲਖੀਮਪੁਰ ਖੀਰੀ ਮਾਮਲਾ: ਸੁਪਰੀਮ ਕੋਰਟ ਵੱਲੋਂ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖਾਰਜ

ਨਵੀਂ ਦਿੱਲੀ: ਲਖੀਮਪੁਰ ਖੀਰੀ ਮਾਮਲੇ ਵਿਚ ਅੱਜ ਦੇਸ਼ ਦੀ ਸਰਵਉਚ ਅਦਾਲਤ ਵਿਚ ਸੁਣਵਾਈ ਹੋਈ। ਅਦਾਲਤ ਨੇ ਇਸ ਮਾਮਲੇ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਸੁੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਨੂੰ ਇਕ ਹਫਤੇ ਦੇ ਅੰਦਰ ਆਤਮ ਸਮਰਪਣ ਕਰਨ ਲਈ ਕਿਹਾ ਹੈ। ਇਸ ਤੋਂ ਪਹਿਲਾ ਹਾਈ ਕੋਰਟ ਨੇ ਕੇਂਦਰੀ ਰਾਜ ਮੰਤਰੀ ਦੇ ਲੜਕੇ ਨੂੰ ਜ਼ਮਾਨਤ ਦਿੱਤੀ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਅਲਾਹਾਬਾਦ ਹਾਈ ਕੋਰਟ ਨੇ ਪੀੜਤ ਧਿਰ ਦਾ ਪੱਖ ਨਹੀਂ ਸੁਣਿਆ। ਅਦਾਲਤ ਦੇ ਬੈਂਚ ਨੇ ਐਫਆਈਆਰ ਤੇ ਪੀੜਤ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਜ਼ਮਾਨਤ ਰੱਦ ਕਰਨ ਦਾ ਫੈਸਲਾ ਕੀਤਾ। ਦੱਸਣਯੋਗ ਹੈ ਕਿ ਲਖੀਮਪੁਰ ਦੇ ਤਿਕੁਨੀਆ ਵਿਚ ਅੱਠ ਜਣਿਆਂ ਦੀ ਮੌਤ ਹੋ ਗਈ ਸੀ ਤੇ ਕੇਂਦਰੀ ਰਾਜ ਮੰਤਰੀ ਦੇ ਲੜਕੇ ’ਤੇ ਕਿਸਾਨਾਂ ਨੂੰ ਜੀਪ ਹੇਠ ਦਰੜਨ ਦੇ ਦੋਸ਼ ਲੱਗੇ ਸਨ।

Leave a Reply

Your email address will not be published. Required fields are marked *