ਸਰਕਾਰ ਵੱਲੋਂ ਪਟਿਆਲਾ ਦੇ ਆਈ.ਜੀ. ਅਤੇ ਐਸ.ਐਸ.ਪੀ. ਦਾ ਤਬਾਦਲਾ

ਚੰਡੀਗੜ੍ਹ/ਪਟਿਆਲਾ: ਪਟਿਆਲਾ ‘ਚ ਬੀਤੇ ਦਿਨ ਹੋਈ ਹਿੰਸਾ ਤੋਂ ਬਾਅਦ ਪੰਜਾਬ ਸਰਕਾਰ ਸਖ਼ਤ ਹੋ ਗਈ ਹੈ। ਪੰਜਾਬ ਸਰਕਾਰ ਵੱਲੋਂ ਇਸ ਘਟਨਾ ਤੋਂ ਬਾਅਦ ਆਈ. ਜੀ. ਪਟਿਆਲਾ ਰੇਂਜ, ਐੱਸ. ਐੱਸ. ਪੀ. ਅਤੇ ਐੱਸ. ਪੀ. ਸਿਟੀ ਨੂੰ ਤਬਦੀਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਇਹ ਵੀ ਕਿਹਾ ਜਾ ਰਿਹਾ ਹੈ ਕਿ ਐੱਮ. ਐੱਸ. ਛੀਨਾ ਨੂੰ ਬਤੌਰ ਆਈ. ਜੀ., ਦੀਪਕ ਪਾਰਿਕ ਨੂੰ ਬਤੌਰ ਐੱਸ. ਐੱਸ. ਪੀ. ਅਤੇ ਵਜ਼ੀਰ ਸਿੰਘ ਨੂੰ ਐੱਸ. ਪੀ. ਸਿਟੀ ਨਿਯੁਕਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪਟਿਆਲਾ ‘ਚ ਹਿੰਸਾ ਤੋਂ ਬਾਅਦ ਸ਼ਨੀਵਾਰ ਸਵੇਰੇ 9.30 ਵਜੇ ਤੋਂ ਸ਼ਾਮ ਦੇ 6 ਵਜੇ ਤੱਕੇ ਮੋਬਾਇਲ ਇੰਟਰਨੈੱਟ ਸੇਵਾਵਾਂ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ ਅਤੇ ਇਸ ਮਾਮਲੇ ‘ਤੇ ਸਰਕਾਰ ਨੇ ਪੈਨੀ ਨਜ਼ਰ ਰੱਖੀ ਹੋਈ ਹੈ।

ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਪਟਿਆਲਾ ‘ਚ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ, ਜਦੋਂ ਸ਼ਿਵ ਸੈਨਾ ਦੇ ਵਰਕਰ ਖਾਲਿਸਤਾਨੀ ਵਿਰੋਧੀ ਮਾਰਚ ਦੀ ਤਿਆਰੀ ਕਰ ਰਹੇ ਸਨ, ਉਦੋਂ ਖਾਲਿਸਤਾਨੀ ਸਮਰਥਕ ਮੌਕੇ ‘ਤੇ ਪਹੁੰਚ ਗਏ ਅਤੇ ਦੋਵਾਂ ਧਿਰਾਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ। ਇਸ ਤੋਂ ਬਾਅਦ ਪੁਲਸ ਨੇ ਸਥਿਤੀ ‘ਤੇ ਕਾਬੂ ਪਾਉਣ ਲਈ ਹਵਾਈ ਫਾਇਰਿੰਗ ਵੀ ਕੀਤੀ। ਇਸ ਝੜਪ ਵਿੱਚ 4 ਲੋਕ ਜ਼ਖ਼ਮੀ ਹੋਏ ਹਨ।

Leave a Reply

Your email address will not be published. Required fields are marked *