ਬੰਦ ਕਮਰਾ ਬੈਠਕ ਜਥੇਦਾਰ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦਰਮਿਆਨ ਭਖਦੇ ਮਸਲਿਆਂ ਬਾਰੇ ਹੋਈ?

ਅੰਮ੍ਰਿਤਸਰ : ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਅੱਜ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਅਕਾਲ ਤਖ਼ਤ ਸਕੱਤਰੇਤ ਵਿਖੇ 2 ਘੰਟੇ ਬੰਦ ਕਮਰਾ ਮੀਟਿੰਗ ਕੀਤੀ ਗਈ।

ਇਹ ਮੀਟਿੰਗ ਭਾਈ ਗੋਬਿੰਦ ਸਿੰਘ ਲੌਂਗੋਵਾਲ ਮੁਤਾਬਕ ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਨੂੰ ਵੱਡੇ ਪੱਧਰ ‘ਤੇ ਮਨਾਉਣ ਸਬੰਧੀ ਵਿਚਾਰਾਂ ਕੀਤੀਆਂ।

ਅੱਜ ਮੀਟਿੰਗ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਲੰਗਰ ਘਪਲੇ ਬਾਰੇ ਵੀ ਗੰਭੀਰਤਾ ਨਾਲ ਜਾਂਚ ਬਾਰੇ ਗੱਲਬਾਤ ਕੀਤੀ ਗਈ। ਮਿਲੇ ਵੇਰਵਿਆਂ ਮੁਤਾਬਕ ਸਿੱਖ ਕੌਮ ਦੇ ਭਖਦੇ ਮਸਲਿਆਂ ਬਾਰੇ ਵੀ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਇਲਾਵਾ ਭਵਿੱਖ ਦੀਆਂ

ਚੁਨੌਤੀਆਂ ਬਾਰੇ ਵੀ ਗੱਲਬਾਤ ਹੋਈ। ਸਿੱਖ ਕੌਮ ਅੱਗੇ ਕਾਫ਼ੀ ਚੁਨੌਤੀਆਂ ਹਨ ਜਿਨ੍ਹਾਂ ਵਿਚ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਸੱਭ ਤੋਂ ਵੱਡਾ ਮਸਲਾ ਹੈ ਜਿਸ ਵਿਚ ਇਕ ਸਿਆਸੀ ਪ੍ਰਵਾਰ ਦੀ ਵੀ ਚਰਚਾ ਹੈ।

ਚਰਚਾ ਮੁਤਾਬਕ ਸਿੱਖ- ਕੌਮ ਨੂੰ ਪ੍ਰਫ਼ੁੱਲਤ ਕਰਨ ਬਾਰੇ ਅਤੇ ਸਿੱਖ ਵਿਰੋਧੀ ਤਾਕਤਾਂ ਵਿਰੁਧ ਰਣਨੀਤੀ ‘ਤੇ ਗੰਭੀਰ ਵਿਚਾਰਾਂ ਹੋਈਆਂ।

Leave a Reply

Your email address will not be published. Required fields are marked *