ਬਠਿੰਡਾ: ਖ਼ਾਲਿਸਤਾਨ ਲਿਖਣਾ ਜਾਂ ਬੋਲਣਾ ਜੁਰਮ ਨਹੀਂ: ਸਿਮਰਨਜੀਤ ਸਿੰਘ ਮਾਨ

ਬਠਿੰਡ: ਸੰਗਰੂਰ ਲੋਕ ਸਭਾ ਚੋਣ ਜਿੱਤਣ ਬਾਅਦ ਅੱਜ ਇਥੇ ਪੁੱਜੇ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਉਹ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਉਹ ਆਵਾਜ਼ ਬੁਲੰਦ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਖ਼ਾਲਿਸਤਾਨ ਲਿਖਣਾ ਜਾਂ ਬੋਲਣਾ ਜੁਰਮ ਨਹੀਂ। ਉਨ੍ਹਾਂ ਮੰਗ ਕੀਤੀ ਕਿ ਸਿੱਧੂ ਮੂਸੇਵਾਲਾ, ਦੀਪ ਸਿੱਧੂ ਅਤੇ ਵਿੱਕੀ ਮਿੱਡੂਖੇੜਾ ਦੇ ਕਤਲ ਨਿਰਪੱਖ ਜਾਂਚ ਹੋਵੇ। ਇਸ ਤੋਂ ਪਹਿਲਾਂ ਉਨ੍ਹਾਂ ਦੇ ਇਥੇ ਪੁੱਜਣ ’ਤੇ ਪਾਰਟੀ ਵਰਕਰਾਂ ਨੇ ਭਰਵਾਂ ਸਵਾਗਤ ਕੀਤਾ।

Leave a Reply

Your email address will not be published. Required fields are marked *