ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਬਾਹਰ ਕੂੜੇ ਕਾਰਨ ਚਲਾਨ ਕੱਟਿਆ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੰਡੀਗੜ੍ਹ ਦੇ ਸੈਕਟਰ-2 ਸਥਿਤ ਸਰਕਾਰੀ ਰਿਹਾਇਸ਼ ਬਾਹਰ ਕੂੜਾ ਸੁੱਟਣ ’ਤੇ ਚੰਡੀਗੜ੍ਹ ਨਗਰ ਨਿਗਮ ਨੇ ਚਲਾਨ ਕੱਟ ਦਿੱਤਾ ਹੈ। ਨਿਗਮ ਨੇ ਚਲਾਨ ਤਹਿਤ ਮੁੱਖ ਮੰਤਰੀ ਦੀ ਸੁਰੱਖਿਆ ਵਿਚ ਤਾਇਨਾਤ ਸੀਆਰਪੀਐੱਫ ਦੇ ਡੀਐੱਸਪੀ ਹਰਜਿੰਦਰ ਸਿੰਘ ਨੂੰ 10 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਹੈ। ਇਸ ਦੌਰਾਨ ਮੁੱਖ ਮੰਤਰੀ ਦਫ਼ਤਰ ਨੇ ਸਪਸ਼ਟ ਕੀਤਾ ਹੈ ਕਿ ਅਜਿਹਾ ਕੋਈ ਚਲਾਨ ਨਹੀਂ ਕੱਟਿਆ ਗਿਆ। ਮੀਡੀਆ ਵਿੱਚ ਚੱਲ ਰਹੀਆਂ ਖ਼ਬਰਾਂ ਬੇਬੁਨਿਆਦ ਤੇ ਮਨਘੜਤ ਹਨ।

Leave a Reply

Your email address will not be published. Required fields are marked *