ਗੋਆ ’ਚ ‘ਨਾਜਾਇਜ਼ ਬਾਰ’ ਚਲਾ ਰਹੀ ਹੈ ਸਮ੍ਰਿਤੀ ਇਰਾਨੀ ਦੀ ਧੀ, ਮੋਦੀ ਆਪਣੀ ਮੰਤਰੀ ਨੂੰ ਬਰਖ਼ਾਸਤ ਕਰਨ: ਕਾਂਗਰਸ

ਨਵੀਂ ਦਿੱਲੀ:ਕਾਂਗਰਸ ਨੇ ਅੱਜ ਦੋਸ਼ ਲਾਇਆ ਹੈ ਕਿ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੀ ਧੀ ਗੋਆ ਵਿੱਚ ‘ਗ਼ੈਰਕਾਨੂੰਨੀ ਬਾਰ’ ਚਲਾ ਰਹੀ ਹੈ। ਮੁੱਖ ਵਿਰੋਧੀ ਪਾਰਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਵੀ ਅਪੀਲ ਕੀਤੀ ਹੈ। ਮੰਤਰੀ ਦੀ ਧੀ ਨੇ ਦੋਸ਼ਾਂ ਦਾ ਖੰਡਨ ਕੀਤਾ ਹੈ। ਇਸ ਦੌਰਾਨ ਮੰਤਰੀ ਸਮ੍ਰਿਤੀ ਇਰਾਨੀ ਨੇ ਵੀ ਦੋਸ਼ਾਂ ਦਾ ਖੰਡਨ ਕਰਦਿਆਂ ਕਿਹਾ ਹੈ ਕਿ ਉਸ ਦੀ ਧੀ 18 ਸਾਲ ਦੀ ਹੈ ਤੇ ਕਾਲਜ ’ਚ ਪਹਿਲੇ ਸਾਲ ਦੀ ਵਿਦਿਆਰਥਣ ਹੈ।

ਉਹ ਕੋਈ ਬਾਰ ਨਹੀਂ ਚਲਾ ਰਹੀ।  ਮੰਤਰੀ ਦੀ ਧੀ ਦੇ ਵਕੀਲ ਕੀਰਤ ਨਾਗਰਾ ਨੇ ਬਿਆਨ ਵਿੱਚ ਕਿਹਾ ਕਿ ਉਨ੍ਹਾਂ ਦੀ ਮੁਵੱਕਿਲ ਨਾ ਤਾਂ ‘ਸਿਲੀ ਸੋਲਸ’ ਨਾਮਕ ਰੈਸਟੋਰੈਂਟ ਦਾ ਮਾਲਕ ਹੈ ਅਤੇ ਨਾ ਹੀ ਉਸ ਨੂੰ ਚਲਾਉਂਦੀ ਹੈ ਅਤੇ ਨਾ ਹੀ ਉਸ ਨੂੰ ਕਿਸੇ ਅਥਾਰਟੀ ਵੱਲੋਂ ਕੋਈ ‘ਕਾਰਨ ਦੱਸੋ ਨੋਟਿਸ’ ਪ੍ਰਾਪਤ ਹੋਇਆ ਹੈ। ਕਾਂਗਰਸ ਦੇ ਮੀਡੀਆ ਅਤੇ ਪ੍ਰਚਾਰ ਮੁਖੀ ਪਵਨ ਖੇੜਾ ਨੇ ਪੱਤਰਕਾਰਾਂ ਨੂੰ ਦੱਸਿਆ, ‘ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੇ ਪਰਿਵਾਰ ‘ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲੱਗੇ ਹਨ। ਗੋਆ ਵਿੱਚ ਉਨ੍ਹਾਂ ਦੀ ਧੀ ਵੱਲੋਂ ਚਲਾਏ ਜਾ ਰਹੇ ਰੈਸਟੋਰੈਂਟ ‘ਤੇ ਸ਼ਰਾਬ ਪਰੋਸਣ ਲਈ ਫਰਜ਼ੀ ਲਾਇਸੈਂਸ ਜਾਰੀ ਕਰਵਾਉਣ ਦਾ ਦੋਸ਼ ਹੈ ਅਤੇ ਇਹ ਕੋਈ ਦੋਸ਼ ਨਹੀਂ ਹੈ, ਸਗੋਂ ਸੂਚਨਾ ਦੇ ਅਧਿਕਾਰ (ਆਰਟੀਆਈ) ਤਹਿਤ ਪ੍ਰਾਪਤ ਜਾਣਕਾਰੀ ਹੈ।

Leave a Reply

Your email address will not be published. Required fields are marked *