ਕੁਲਭੂਸ਼ਣ ਜਾਧਵ ਦਾ ਸਜ਼ਾ ਖ਼ਿਲਾਫ਼ ਨਜ਼ਰਸਾਨੀ ਪਟੀਸ਼ਨ ਪਾਉਣ ਤੋਂ ਇਨਕਾਰ

ਨਵੀਂ ਦਿੱਲੀ : ਪਾਕਿਸਤਾਨ ਨੇ ਦਾਅਵਾ ਕੀਤਾ ਹੈ ਕਿ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਨੇ ਆਪਣੀ ਮੌਤ ਦੀ ਸਜ਼ਾ ਖ਼ਿਲਾਫ਼ ਨਜ਼ਰਸਾਨੀ ਪਟੀਸ਼ਨ ਦਾਇਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਰਹਿਮ ਦੀ ਅਪੀਲ ’ਤੇ ਸਭ ਕੁੱਝ ਛੱਡ ਦਿੱਤਾ ਹੈ। “17 ਜੂਨ, 2020 ਨੂੰ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਨੂੰ ਆਪਣੀ ਸਜ਼ਾ ’ਤੇ ਨਜ਼ਰਸਾਨੀ ਕਰਵਾਉਣ ਲਈ ਪਟੀਸ਼ਨ ਦਾਇਰ ਕਰਨ ਲਈ ਸੱਦਾ ਦਿੱਤਾ ਗਿਆ ਸੀ ਪਰ ਉਸ ਨੇ ਪਟੀਸ਼ਨ ਦਾਇਰ ਕਰਨ ਤੋਂ ਇਨਕਾਰ ਕਰ ਦਿੱਤਾ,।” ਪਾਕਿਸਤਾਨ ਐਡੀਸ਼ਨਲ ਅਟਾਰਨੀ ਜਨਰਲ ਅਹਿਮਦ ਇਰਫਾਨ ਨੇ ਬੁੱਧਵਾਰ ਨੂੰ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਜਾਧਵ ਨੇ ਆਪਣੀ ਉਸ ਰਹਿਮ ਦੀ ਅਪੀਲ ‘ਤੇ ਜ਼ੋਰ ਦਿੱਤਾ ਜੋ ਉਸ ਨੇ 17 ਅਪਰੈਲ, 2017 ਨੂੰ ਦਾਇਰ ਕੀਤੀ ਸੀ।

Leave a Reply

Your email address will not be published. Required fields are marked *