ਪੰਜਾਬ ’ਚ 9 ਨੂੰ ਬੱਸਾਂ ਦਾ ਚੱਕਾ ਜਾਮ
ਚੰਡੀਗੜ੍ਹ : ਪੰਜਾਬ ‘ਚ ਸਾਰੀਆਂ ਨਿੱਜੀ ਅਤੇ ਮਿੰਨੀ ਬੱਸਾਂ ‘ਚ ਸਫ਼ਰ ਕਰਨ ਵਾਲੇ ਲੋਕਾਂ ਲਈ ਜ਼ਰੂਰੀ ਖ਼ਬਰ ਹੈ। ਲੋਕ 9 ਅਗਸਤ ਨੂੰ ਸੋਚ-ਸਮਝ ਕੇ ਘਰੋਂ ਨਿਕਲਣ ਕਿਉਂਕਿ ਇਕ ਦਿਨ ਲਈ ਸੂਬੇ ਦੀਆਂ ਸਾਰੀਆਂ ਨਿੱਜੀ ਅਤੇ ਮਿੰਨੀ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਸ ਸਬੰਧੀ ਪੰਜਾਬ ਮੋਟਰ ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਉਹ ਆਪਣੀਆਂ ਮੰਗਾਂ ਸਬੰਧੀ ਮੁੱਖ ਮੰਤਰੀ, ਟਰਾਂਸਪੋਰਟ ਮੰਤਰੀ ਅਤੇ ਹੋਰ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੀ ਅਪੀਲ ਕਰਦੇ ਹਨ। ਆਗੂਆਂ ਨੇ ਕਿਹਾ ਕਿ ਸਰਕਾਰ ਸਾਡੀਆਂ ਮੰਗਾਂ ਸੁਣਨ ਲਈ ਤਿਆਰ ਨਹੀਂ ਹੈ।
ਇਸ ਦੌਰਾਨ ਪੰਜਾਬ ਦੀਆਂ ਸਾਰੀਆਂ ਨਿੱਜੀ ਅਤੇ ਮਿੰਨੀ ਬੱਸਾਂ ਪੂਰੀ ਤਰ੍ਹਾਂ ਬੰਦ ਕਰ ਦਿੱਤੀਆਂ ਜਾਣਗੀਆਂ। ਸੰਚਾਲਕਾਂ ਨੇ ਕਿਹਾ ਕਿ 9 ਅਗਸਤ ਤੋਂ ਬਾਅਦ ਉਹ ਆਪਣੀਆਂ ਬੱਸਾਂ ਦੀਆਂ ਚਾਬੀਆਂ ਮੁੱਖ ਮੰਤਰੀ ਨੂੰ ਸੌਂਪ ਦੇਣਗੇ। ਉਨ੍ਹਾਂ ਕਿਹਾ ਕਿ 9 ਅਗਸਤ ਤੱਕ ਜੇਕਰ ਸਰਕਾਰ ਵੱਲੋਂ ਮੁੱਦਿਆਂ ਦਾ ਹੱਲ ਨਹੀਂ ਕੀਤਾ ਜਾਂਦਾ ਤਾਂ ਉਹ 5 ਅਗਸਤ ਤੋਂ ਬਾਅਦ ਆਪਣੀਆਂ ਬੱਸਾਂ ‘ਤੇ ਕਾਲੇ ਝੰਡੇ ਲਹਿਰਾਉਣਗੇ ਅਤੇ ਸਾਰੇ ਨਿੱਜੀ ਬੱਸ ਆਪਰੇਟਰ 14 ਅਗਸਤ ਨੂੰ ਆਪਣਾ ਵਿਰੋਧ ਜਤਾਉਂਦੇ ਹੋਏ ਬੱਸਾਂ ਨੂੰ ਅੱਗ ਲਾ ਦੇਣਗੇ।