ਖ਼ੁਦ ਨੂੰ ਆਮ ਆਦਮੀ ਕਹਿਣ ਵਾਲੇ CM ਦੇ ਕਾਫ਼ਲੇ ‘ਚ 42 ਗੱਡੀਆਂ

ਚੰਡੀਗੜ੍ਹ : ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਲਗਾਤਾਰ ਪੰਜਾਬ ਸਰਕਾਰ ਨੂੰ ਘੇਰਦੇ ਨਜ਼ਰ ਆ ਰਹੇ ਹਨ। ਇਸ ਵਾਰ ਪ੍ਰਤਾਪ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫ਼ਲੇ ‘ਚ ਗੱਡੀਆਂ ਨੂੰ ਲੈ ਕੇ ਮਾਨ ਸਰਕਾਰ ‘ਤੇ ਨਿਸ਼ਾਨਾ ਲਾਇਆ ਹੈ। ਬਾਜਵਾ ਨੇ ਟਵੀਟ ਕਰ ਕੇ ਕਿਹਾ ਕਿ 2007 ਤੋਂ ਲੈ ਕੇ 2017 ਤੱਕ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੇ ਕਾਫ਼ਲੇ ‘ਚ 33 ਗੱਡੀਆਂ ਸਨ।

PunjabKesari

ਬਾਜਵਾ ਨੇ ਕਿਹਾ ਉਨ੍ਹਾਂ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਬਣੇ ਪਰ ਗੱਡੀਆਂ ਦੀ ਗਿਣਤੀ ‘ਚ ਕੋਈ ਬਦਲਾਅ ਨਹੀਂ ਆਇਆ। ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤੰਜ ਕੱਸਦਿਆਂ ਕਿਹਾ ਕਿ ਆਪਣੇ ਆਪ ਨੂੰ ਆਮ ਆਦਮੀ ਕਹਾਉਣ ਵਾਲੇ ਭਗਵੰਤ ਮਾਨ ਦੇ ਕਾਫ਼ਲੇ ‘ਚ 42 ਗੱਡੀਆਂ ਹਨ। ਉਨ੍ਹਾਂ ਕਿਹਾ ਕਿ ਇਹ ਖੁਲਾਸਾ ਆਰ.ਟੀ.ਆਈ ਰਾਹੀਂ ਹੋਇਆ ਹੈ। ਜ਼ਿਕਰਯੋਗ ਹੈ ਕਿ ਪ੍ਰਤਾਪ ਸਿੰਘ ਬਾਜਵਾ ਪਿਛਲੇ ਕਈ ਦਿਨਾਂ ਤੋਂ ਪੰਜਾਬ ਸਰਕਾਰ ਖ਼ਿਲਾਫ਼ ਤੰਜ ਕਸਦੇ ਨਜ਼ਰ ਆ ਰਹੇ ਹਨ।

Leave a Reply

Your email address will not be published. Required fields are marked *