ਸੰਦੀਪ ਸਿੰਘ ਸੰਨੀ ਦਾ 2 ਦਿਨ ਦਾ ਹੋਰ ਪੁਲਿਸ ਰਿਮਾਂਡ ਮਿਲਿਆ

ਅੰਮ੍ਰਿਤਸਰ: ਸੁਧੀਰ ਸੂਰੀ ਕਤਲ ਕੇਸ ’ਚ  ਸੰਦੀਪ ਸਿੰਘ ਸੰਨੀ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ  ਸੰਦੀਪ ਦੇ ਰਿਮਾਂਡ ’ਚ ਦੋ ਦਿਨ ਦਾ ਵਾਧਾ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਪੁਲਸ ਨੇ ਮਾਣਯੋਗ ਅਦਾਲਤ ਤੋਂ 7 ਦਿਨ ਦਾ ਰਿਮਾਂਡ ਹਾਸਲ ਕੀਤਾ ਸੀ।

ਜ਼ਿਕਰਯੋਗ ਹੈ ਕਿ ਮੁਲਜ਼ਮ ਸੰਦੀਪ ਸੰਨੀ ਨੂੰ ਭਾਰੀ ਸੁਰੱਖਿਆ ਦਰਮਿਆਨ ਅਦਾਲਤ ’ਚ ਪੇਸ਼ ਕੀਤਾ ਗਿਆ। ਸੁਣਵਾਈ ਦੌਰਾਨ ਕਿਸੇ ਨੂੰ ਵੀ ਅਦਾਲਤੀ ਕੰਪਲੈਕਸ ’ਚ ਦਾਖ਼ਲ ਨਹੀਂ ਹੋਣ ਦਿੱਤਾ ਗਿਆ। ਅਦਾਲਤੀ ਕੰਪਲੈਕਸ ਪੁਲਸ ਛਾਉਣੀ ’ਚ ਤਬਦੀਲ ਹੋ ਗਿਆ। ਇਸ ਦੌਰਾਨ ਅਦਾਲਤ ‘ਚ ਭਾਰੀ ਗਿਣਤੀ ‘ਚ ਪੁਲਸ ਤਾਇਨਾਤ ਕੀਤੀ ਗਈ ਸੀ।ਦੱਸ ਦੇਈਏ ਜਦੋਂ ਸੰਦੀਪ ਸੰਨੀ ਅਦਾਲਤ ਤੋਂ ਬਾਹਰ ਆਇਆ ਤਾਂ ਸਿੱਖ ਜੱਥੇਬੰਦਿਆਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ ਅਤੇ ਸਿੱਖ ਜਥੇਬੰਦੀਆਂ ਨੂੰ ਅਦਾਲਤ ਅੰਦਰ ਨਹੀਂ ਜਾਣ ਦਿੱਤਾ ਗਿਆ।

Leave a Reply

Your email address will not be published. Required fields are marked *