ਗੰਨੇ ਦਾ ਨੋਟੀਫਿਕੇਸ਼ਨ ਜਾਰੀ ਕਰਨ ਸਮੇਤ ਕਈ ਵੱਡੇ ਫ਼ੈਸਲਿਆਂ ‘ਤੇ ਪੰਜਾਬ ਕੈਬਨਿਟ ਦੀ ਮੋਹਰ

ਚੰਡੀਗੜ੍ਹ : ਚੰਡੀਗੜ੍ਹ ‘ਚ ਹੋ ਰਹੀ ਪੰਜਾਬ ਕੈਬਨਿਟ ਦੀ ਬੈਠਕ (Punjab Cabinet Meeting) ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਫ਼ੈਸਲਿਆਂ ਬਾਰੇ ਮੀਡੀਆ ਨੂੰ ਜਾਣਕਾਰੀ ਦਿੱਤੀ। ਕੈਬਨਿਟ ਨੇ ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ (Old Pension Scheme) ਨੂੰ ਮਨਜ਼ੂਰੀ ਦੇ ਦਿੱਤੀ ਹੈ।

ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੂਰੀ ਪਾਰਦਰਸ਼ਤਾ ਨਾਲ ਕੰਮ ਕਰ ਰਹੀ ਹੈ। ਭ੍ਰਿਸ਼ਟਾਚਾਰ ਮੁਕਤ ਸ਼ਾਸਨ ਪ੍ਰਦਾਨ ਕਰਨਾ ਆਮ ਆਦਮੀ ਪਾਰਟੀ ਦਾ ਪਹਿਲਾ ਟੀਚਾ ਹੈ। CM ਭਗਵੰਤ ਮਾਨ ਨੇ ਇਸ ਦੌਰਾਨ ਕਿਸਾਨ ਜਥੇਬੰਦੀਆਂ ਨੂੰ ਧਰਨੇ ਨਾ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਗੱਲ-ਗੱਲ ‘ਤੇ ਧਰਨੇ ਦੇਣ ਦਾ ਰਿਵਾਜ ਬਣ ਗਿਆ ਹੈ। ਧਰਨਿਆਂ ਕਾਰਨ ਆਮ ਲੋਕਾਂ ਨੂੰ ਸਮੱਸਿਆਵਾਂ ਦਰਪੇਸ਼ ਆਉਂਦੀਆਂ ਹਨ, ਇਸ ਲਈ ਅਜਿਹਾ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੁਝ ਜਥੇਬੰਦੀਆਂ ਸਿਰਫ਼ ਹਾਜ਼ਰੀ ਲਵਾਉਣ ਲਈ ਧਰਨੇ ਦਿੰਦੀਆਂ ਹਨ ਜੋ ਕਿ ਸਰਾਸਰ ਗ਼ਲਤ ਹੈ।

ਮਾਨ ਨੇ ਗੰਨੇ ਦੇ 380 ਰੁਪਏ ਪ੍ਰਤੀ ਕੁਇੰਟਲ MSP ਦਾ ਨੋਟੀਫਿਕੇਸ਼ਨ ਜਾਰੀ ਕਰਨ ਨੂੰ ਮਨਜ਼ੂਰੀ ਦਿੱਤੀ ਹੈ। 305 ਰੁਪਏ ਕੇਂਦਰ ਸਰਕਾਰ ਦੇਵੇਗੀ ਤੇ 50 ਰੁਪਏ ਪੰਜਾਬ ਸਰਕਾਰ ਤੇ 25 ਰੁਪਏ ਸ਼ੂਗਰ ਮਿਲ। 20 ਨਵੰਬਰ ਤੋਂ ਗੰਨਾ ਮਿੱਲਾਂ ਸ਼ੁਰੂ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਮਿੱਲਾਂ ਨੂੰ 5 ਨਵੰਬਰ ਤਕ ਮਿੱਲਾਂ ਸ਼ੁਰੂ ਕਰਨ ਸਬੰਧੀ ਕਿਹਾ ਗਿਆ ਸੀ ਪਰ ਉਨ੍ਹਾਂ ਕਿਹਾ ਕਿ ਤਿਆਰੀ ਲਈ ਸਮਾਂ ਸੀ। ਤਿੰਨ ਮਿੱਲਾਂ ਨਾਲ ਸਰਕਾਰ ਦੀ ਗੱਲ ਹੋ ਗਈ ਹੈ ਤੇ ਕਿਸਾਨਾਂ ਨੂੰ 14 ਦਿਨਾਂ ਦੇ ਅੰਦਰ ਅਦਾਇਗੀ ਕਰਨ ਦੇ ਹੁਕਮ ਦਿੱਤੇ ਗਏ ਹਨ।

ਗੰਨੇ ਦੀ ਫ਼ਸਲ ਦੇ ਭਾਅ 380 ਰੁ. ਪ੍ਰਤੀ ਕੁਇੰਟਲ ਦੇ ਨੋਟੀਫਿਕੇਸ਼ਨ ਨੂੰ ਕੈਬਨਿਟ ਵੱਲੋਂ ਮਨਜ਼ੂਰੀ, ਦੇਸ਼ ਦੇ ਸਾਰੇ ਸੂਬਿਆਂ ਤੋਂ ਗੰਨੇ ਦਾ ਮੁੱਲ ਪੰਜਾਬ ਵਿੱਚ ਸਭ ਤੋਂ ਜ਼ਿਆਦਾ

ਗੰਨਾ ਮਿੱਲਾਂ ਨੂੰ ਕਿਸਾਨਾਂ ਦੀ PAYMENT 14 ਦਿਨਾਂ ਅੰਦਰ ਦੇਣ ਦਾ ਨਿਰਦੇਸ਼

ਇਸ ਤੋਂ ਇਲਾਵਾ 645 ਕਾਲਜ ਲੈਕਚਰਾਰ ਅਸਾਮੀਆਂ ‘ਤੇ ਭਰਤੀ ਕੀਤੀ ਜਾਵੇਗੀ। ਬਾਕਾਇਦਾ ਟੈਸਟ ਲੈ ਕੇ ਨੌਕਰੀ ‘ਤੇ ਰੱਖੇ ਜਾਣਗੇ। 16 ਸਰਕਾਰੀ ਕਾਲਜਾਂ ‘ਚ ਪ੍ਰਿੰਸੀਪਲਾਂ ਦੀ ਨਿਯਕਤੀ ਹੋਵੇਗੀ। ਜਿਸ ਲਈ ਯੋਗ ਉਮਰ ਪਹਿਲਾਂ 45 ਸਾਲ ਸੀ, ਵਧਾ ਕੇ ਹੁਣ 53 ਸਾਲ ਕਰ ਦਿੱਤੀ ਗਈ ਹੈ।

ਭਗਵੰਤ ਮਾਨ ਨੇ ਗਊਸ਼ਾਲਾਵਾਂ ਲਈ ਵੀ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਰਜਿਸਟਰਡ ਗਊਸ਼ਾਲਾਵਾਂ ਦੇ ਅਕਤੂਬਰ ਤਕ ਦੇ ਬਿਜਲੀ ਬਿੱਲ ਮਾਫ਼ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ PSPCL ਨੂੰ ਸਾਰਾ ਬਕਾਇਆ ਦੇਵੇਗੀ। ਇਸ ਤੋਂ ਇਲਾਵਾ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨਾਲ ਮਿਲ ਕੇ ਅਵਾਰਾ ਪਸ਼ੂਆਂ ਬਾਰੇ ਵੀ ਗੱਲਬਾਤ ਕੀਤੀ ਜਾਵੇਗੀ।

Leave a Reply

Your email address will not be published. Required fields are marked *