ਅੰਮ੍ਰਿਤਪਾਲ ਸਿੰਘ ਨੇ ਵੱਡੀ ਗਿਣਤੀ ਨੌਜਵਾਨਾਂ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਖਾਲਸਾ ਵਹੀਰ ਯਾਤਰਾ’ ਦੀ ਕੀਤੀ ਸ਼ੁਰੂਆਤ

ਇਸ ਦੌਰਾਨ ਭਾਰੀ ਗਿਣਤੀ ‘ਚ ਨੌਜਵਾਨ ਇਕੱਠੇ ਹੋਏ।  13 ਪੜ੍ਹਾਵਾਂ ‘ਤੇ ਅੰਮ੍ਰਿਤ ਸੰਚਾਰ ਤੋਂ ਬਾਅਦ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਹੀਰ ਯਾਤਰਾ ਪਹੁੰਚੇਗੀ। ਉਥੇ ਹੀ ਭਾਈ ਅੰਮ੍ਰਿਤਪਾਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕੋਈ ਵੀ ਤੇ ਕਿਸੇ ਵੀ ਧਰਮ ਤੋਂ ਵਿਅਕਤੀ ਇਸ ਖਾਲਸਾ ਵਹੀਰ ਦੇ ਵਿੱਚ ਸ਼ਾਮਿਲ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਖਾਲਸਾ ਵਹੀਰ ਪੰਜਾਬ ਦੇ ਨਾਲ ਪੰਜਾਬ ਦੇ ਹੋਰ ਸੂਬਿਆਂ ਤੋਂ ਬਾਹਰ ਵੀ ਜਾ ਕੇ ਆਪਣਾ ਪ੍ਰਚਾਰ ਕਰੇਗੀ। ਸਰਕਾਰ ਅਤੇ ਪ੍ਰਸ਼ਾਸਨ ‘ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਜਾਣ-ਬੁੱਝ ਕੇ ਨੌਜਵਾਨਾਂ ਉੱਤੇ ਤਸ਼ੱਦਦ ਢਾਹੁਣ ਦੀ ਤਿਆਰੀ ਕਰ ਰਿਹਾ ਹੈ ਕਿਉਂਕਿ ਉਨ੍ਹਾਂ ਵੱਲੋਂ ਹਥਿਆਰ ਉਨ੍ਹਾਂ ਤੋਂ ਵਾਪਸ ਲੈ ਕੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਐੱਸ. ਜੀ. ਪੀ.ਸੀ. ਦਾ ਧੰਨਵਾਦ ਵੀ ਕੀਤਾ।

ਇਥੇ ਜ਼ਿਕਰਯੋਗ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਬੀਤੇ ਕੁਝ ਦਿਨ ਪਹਿਲਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਨੌਜਵਾਨਾਂ ਨੂੰ ਖੰਡੇ ਦੀ ਪਾਹੁਲ ਛਕਾਈ ਗਈ ਸੀ। ਉਹ ਇਕ ਵਾਰ ਫਿਰ ਤੋਂ ਹੋਣ ਪੁਰਾਤਨ ਢੰਗ ਦੇ ਨਾਲ ਖਾਲਸਾ ਵਹੀਰ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਹ ਵਹੀਰ ਅੰਮ੍ਰਿਤਸਰ ਤੋਂ ਸ਼ੁਰੂ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਜਾ ਕੇ ਸੰਪੰਨ ਹੋਵੇਗੀ ਅਤੇ ਅੰਮ੍ਰਿਤਪਾਲ ਸਿੰਘ ਦੇ ਕਹਿਣ ਦੇ ਮੁਤਾਬਕ ਪੰਜਾਬ ਦੇ ਬਾਕੀ ਹੋਰ ਸੂਬਿਆਂ ਵਿੱਚ ਵੀ ਇਹ ਵਹੀਰ ਸਿੱਖ ਨੌਜਵਾਨਾਂ ਨੂੰ ਪ੍ਰੇਰਿਤ ਕਰੇਗੀ।

Leave a Reply

Your email address will not be published. Required fields are marked *