ਪਹਿਲਾਂ ਜ਼ਬਰ ਜਿਨਾਹ ਤੇ ਹੁਣ ਜ਼ਬਰੀ ਸਸਕਾਰ

ਲਖਨਊ : ਹਾਥਰਸ ਸਮੂਹਿਕ ਜਬਰ ਜਨਾਹ ਪੀੜਤ ਦਲਿਤ ਲੜਕੀ ਦੀ ਮੌਤ ਦਿੱਲੀ ਦੇ ਸਫਦਰਜੰਗ ਹਸਪਤਾਲ ਵਿੱਚ ਹੋਣ ਤੋਂ ਬਾਅਦ ਬੀਤੀ ਰਾਤ ਹੀ ਪਰਿਵਾਰ ਦੀ ਗੈਰਹਾਜ਼ਰੀ ਵਿੱਚ ਯੂਪੀ ਪ੍ਰਸ਼ਾਸਨ ਨੇ ਲੜਕੀ ਦਾ ਸਸਕਾਰ ਕਰ ਦਿੱਤਾ। ਪਰਿਵਾਰ ਦਾ ਦੋਸ਼ ਹੈ ਕਿ ਉਸ ਨੂੰ ਪ੍ਰਸ਼ਾਸਨ ਤੇ ਪੁਲੀਸ ਨੇ ਬੰਦੀ ਬਣਾ ਦਿੱਤਾ ਤੇ ਲਾਸ਼ ਵੀ ਘਰ ਨਹੀਂ ਲਿਆਉਣ ਦਿੱਤੀ। ਸੂਤਰਾਂ ਮੁਤਾਬਕ ਇਸ ਮਾਮਲੇ ਨੂੰ ਛੇਤੀ ਨਾਲ ਖਤਮ ਕਰਨ ਦੇ ਇਰਾਦੇ ਨਾਲ ਹੀ ਸਰਕਾਰ ਨੇ ਲੜਕੀ ਦਾ ਸਸਕਾਰ ਰਾਤ ਨੂੰ ਕਰਵਾ ਦਿੱਤਾ।

ਉਧਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨਾਲ ਹਾਥਰਾਸ ਵਿੱਚ ਦਲਿਤ ਲੜਕੀ ਦੀ ਕਥਿਤ ਸਮੂਹਿਕ ਜਬਰ ਜਨਾਹ ਤੋਂ ਬਾਅਦ ਕਤਲ ਦੇ ਮਾਮਲੇ ਵਿੱਚ ਗੱਲਬਾਤ ਕੀਤੀ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਦੂਜੇ ਪਾਸੇ ਮੁੱਖ ਮੰਤਰੀ ਨੇ ਇਸ ਮਾਮਲੇ ਵਿੱਚ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਬਣਾ ਦਿੱਤੀ ਹੈ। ਐਸਆਈਟੀ ਨੂੰ ਸੱਤ ਦਿਨਾਂ ਵਿੱਚ ਰਿਪੋਰਟ ਪੇਸ਼ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਇਸ ਕੇਸ ਦੀ ਸੁਣਵਾਈ ਫਾਸਟ ਟਰੈਕ ਅਦਾਲਤ ਵਿੱਚ ਕਰਨ ਦੇ ਨਿਰਦੇਸ਼ ਵੀ ਦਿੱਤੇ।

Leave a Reply

Your email address will not be published. Required fields are marked *