‘ਐੱਮਐੱਸਪੀ ਕਾਨੂੰਨੀ ਹੱਕ ਹੋਣ ਦੀ ਗੱਲ ਕਿੱਥੇ ਲਿਖੀ ਹੈ’

ਨਵੀਂ ਦਿੱਲੀ:ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵੱਲ ਮਾਰਚ ਕਰ ਰਹੇ ਕਿਸਾਨਾਂ ਨੂੰ ਰੋਕਣ ਲਈ ਕੀਤੀਆਂ ਕੋਸ਼ਿਸ਼ਾਂ ਦੇ ਮਾਮਲੇ ’ਤੇ ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਚੁਟਕੀ ਲਈ। ਟਵਿੱਟਰ ’ਤੇ ਪ੍ਰਦਰਸ਼ਨਕਾਰੀਆਂ ’ਤੇ ਚੱਲ ਰਹੀਆਂ ਜਲ ਤੋਪਾਂ ਦੀ ਵੀਡੀਓ ਸਾਂਝੀ ਕਰਦਿਆਂ ਪ੍ਰਿਯੰਕਾ ਨੇ ਲਿਖਿਆ, ‘‘ਕਿਸਾਨਾਂ ਦੀ ਆਵਾਜ਼ ਦਬਾਉਣ ਲਈ ਉਨ੍ਹਾਂ ਉਪਰ ਪਾਣੀ ਦਾ ਮੀਂਹ ਵਰ੍ਹਾਇਆ ਗਿਆ। ਉਨ੍ਹਾਂ ਨੂੰ ਰੋਕਣ ਲਈ ਸੜਕਾਂ ਪੁੱਟ ਦਿੱਤੀਆਂ ਗਈਆਂ। ਪਰ ਸਰਕਾਰ ਉਨ੍ਹਾਂ ਨੂੰ ਇਹ ਦੱਸਣ ਜਾਂ ਦਿਖਾਉਣ ਲਈ ਤਿਆਰ ਨਹੀਂ ਕਿ ਐੱਮਐੱਸਪੀ ਕਾਨੂੰਨੀ ਹੱਕ ਹੋਣ ਦੀ ਗੱਲ ਕਿੱਥੇ ਲਿਖੀ ਹੈ। ਪ੍ਰਧਾਨ ਮੰਤਰੀ, ਜੋ ਕਿ ‘ਇੱਕ ਰਾਸ਼ਟਰ, ਇੱਕ ਚੋਣ’ ਬਾਰੇ ਚਿੰਤਤ ਹਨ, ਨੂੰ ‘ਇੱਕ ਰਾਸ਼ਟਰ, ਇੱਕ ਵਤੀਰਾ’ ਵੀ ਲਾਗੂ ਕਰਨਾ ਚਾਹੀਦਾ ਹੈ।’’ ਇਸੇ ਦੌਰਾਨ ਕਾਂਗਰਸ ਆਗੂ ਰਾਹਲੁ ਗਾਂਧੀ ਨੇ ਹਿੰਦੀ ਵਿੱਚ ਟਵੀਟ ਕੀਤਾ, ‘‘ਵਿਸ਼ਵ ਦੀ ਕੋਈ ਵੀ ਸਰਕਾਰ ਕਿਸਾਨਾਂ ਨੂੰ ਰੋਕ ਨਹੀਂ ਸਕਦੀ, ਜੋ ਸੱਚਾਈ ਦੀ ਲੜਾਈ ਲੜ ਰਹੇ ਹਨ। ਮੋਦੀ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਹੀ ਪੈਣਗੀਆਂ ਅਤੇ ਕਾਲੇ ਕਾਨੂੰਨ ਵਾਪਸ ਲੈਣੇ ਪੈਣਗੇ। ਇਹ ਤਾਂ ਕੇਵਲ ਸ਼ੁਰੂਆਤ ਹੈ!’’ ਉਨ੍ਹਾਂ ਨਾਲ ਹੀ ‘ਮੈਂ ਕਿਸਾਨਾਂ ਨਾਲ ਹਾਂ’ ਦਾ ਹੈਸ਼ਟੈਗ ਦਿੱਤਾ।ਚੰਡੀਗੜ੍ਹ: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪੇਂਦਰ ਸਿੰਘ ਹੁੱਡਾ ਨੇ ਅੱਜ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ‘ਦਿੱਲੀ ਚੱਲੋ’ ਮਾਰਚ ਲਈ ਕੌਮੀ ਰਾਜਧਾਨੀ ਵੱਲ ਵਧ ਰਹੇ ਲੋਕਾਂ ਨੂੰ ਹਰੇਕ ਤਰ੍ਹਾਂ ਦੀ ਸੰਭਵ ਮੱਦਦ ਜਿਵੇਂ ਖਾਣਾ ਅਤੇ ਰਹਿਣ ਲਈ ਥਾਂ ਆਦਿ ਦਿੱਤੀ ਜਾਵੇ। ਹੁੱਡਾ ਨੇ ਬਿਆਨ ਰਾਹੀਂ ਕਿਹਾ, ‘‘ਰਿਹਾਇਸ਼ ਅਤੇ ਖਾਣੇ ਲਈ ਸਾਰੇ ਪ੍ਰਬੰਧ ਕੀਤੇ ਜਾਣ। ਕਿਸਾਨਾਂ ਦੀ ਹਰ ਸੰਭਵ ਮੱਦਦ ਕੀਤੀ ਜਾਵੇ, ਜਿਨ੍ਹਾਂ ਨੂੰ ਮੈਡੀਕਲ ਮੱਦਦ ਜਾਂ ਇਲਾਜ ਦੀ ਲੋੜ ਪੈ ਸਕਦੀ ਹੈ।’’ ਉਨ੍ਹਾਂ ਕਿਹਾ, ‘‘ਕਿਸਾਨਾਂ ਨੂੰ ਸਰਕਾਰ ਦੀ ਨੀਅਤ ’ਤੇ ਸ਼ੱਕ ਹੈ। ਉਨ੍ਹਾਂ ਨੇ ਹਰੇਕ ਲੋਕਤੰਤਰੀ ਮੰਚ ਤੋਂ ਆਪਣੀਆਂ ਮੰਗਾਂ ਸਰਕਾਰ ਅੱਗੇ ਰੱਖੀਆਂ, ਪਰ ਸਰਕਾਰ ਨੇ ਅਣਗੌਲਿਆ ਕਰ ਦਿੱਤਾ। ਇਹੀ ਕਾਰਨ ਹੈ ਕਿ ਕਰੋਨਾਵਾਇਰਸ ਮਹਾਮਾਰੀ ਦੌਰਾਨ ਕਿਸਾਨਾਂ ਨੂੰ ਆਪਣੀਆਂ ਮੰਗਾਂ ਮਨਵਾਉਣ ਲਈ ਸੜਕਾਂ ’ਤੇ ਉਤਰਨਾ ਪਿਆ।’’ ਉਨ੍ਹਾਂ ਕਿਹਾ ਕਿ ਭਾਜਪਾ-ਜੇਜੇਪੀ ਦੀ ਹਰਿਆਣਾ ਸਰਕਾਰ ਨੇ ‘ਕਿਸਾਨਾਂ ਦੇ ਸ਼ਾਂਤਮਈ ਮਾਰਚ ਨੂੰ ਤਾਨਾਸ਼ਾਹ ਢੰਗ ਨਾਲ ਦਬਾਉਣ’ ਦਾ ਯਤਨ ਕੀਤਾ।ਲਖਨਊ: ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਬਿਆਨ ਜਾਰੀ ਕਰਕੇ ਕਿਹਾ, ‘‘ਕੇਂਦਰ ਦੀ ਭਾਜਪਾ ਸਰਕਾਰ ਦੀਆਂ ਖੇਤੀ ਵਿਰੋਧੀ ਨੀਤੀਆਂ ਕਾਰਨ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਦੀਆਂ ਮੰਗਾਂ ਪ੍ਰਤੀ ਉਸਾਰੂ ਪਹੁੰਚ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ’ਤੇ ਅੱਥਰੂ ਗੈਸ ਦੇ ਗੋਲੇ ਸੁੱਟ ਰਹੀ ਹੈ, ਠੰਢਾ ਪਾਣੀ ਸੁੱਟ ਰਹੀ ਹੈ ਅਤੇ ਲਾਠੀਚਾਰਜ ਕਰ ਰਹੀ ਹੈ। ਇਹ ਕਾਰਵਾਈ ਬਹੁਤ ਨਿੰਦਣਯੋਗ ਹੈ। ਆਪਣੀਆਂ ਇਨ੍ਹਾਂ ਕਾਰਵਾਈਆਂ ਨਾਲ ਭਾਜਪਾ ਨੇ ਆਪਣਾ ਅਸੰਵੇਦਨਸ਼ੀਲ ਅਤੇ ਲੋਕ ਵਿਰੋਧੀ ਕਿਰਦਾਰ ਦਿਖਾਇਆ ਹੈ।’’ ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹੱਕ ਕੁਚਲਣ ਲਈ ਭਾਜਪਾ ‘ਸਰਕਾਰੀ ਦਹਿਸ਼ਤ’ ਵਰਤ ਰਹੀ ਹੈ। -ਪੀਟੀਆਈਕੇਂਦਰ ਤੁਰੰਤ ਨਵੇਂ ਖੇਤੀ ਕਾਨੂੰਨ ਤਿਆਗੇ: ਮੋਇਲੀਨਵੀਂ ਦਿੱਲੀ: ਕਾਂਗਰਸ ਦੇ ਸੀਨੀਅਰ ਆਗੂ ਐੱਮ. ਵੀਰੱਪਾ ਮੋਇਲੀ ਨੇ ਕਿਹਾ ਕਿ ਕੇਂਦਰ ਵਲੋਂ ਹਰਿਆਣਾ ਦੀ ਭਾਜਪਾ ਸਰਕਾਰ ਰਾਹੀਂ ਪੁਲੀਸ ਨੂੰ ਖੁੱਲ੍ਹ ਦੇ ਕੇ ਕਿਸਾਨਾਂ ’ਤੇ ਅੱਥਰੂ ਗੈਸ, ਜਲ ਤੋਪਾਂ ਨਾਲ ਢਾਹਿਆ ਤਸ਼ੱਦਦ ਕਾਫ਼ੀ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਦਲਾਲਾਂ ਨੂੰ ਫ਼ਾਇਦਾ ਦੇਣ ਲਈ ਐੱਨਡੀਏ ਸਰਕਾਰ ਵਲੋਂ ਖੇਤੀ ਮੰਡੀ ਦੇ ਸਫ਼ਲ ਨੇਮਾਂ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕੇਂਦਰ ਨੂੰ ਤੁਰੰਤ ਖੇਤੀ ਕਾਨੂੰਨ ਤਿਆਗ ਕੇ ਗੱਲਬਾਤ ਦਾ ਰਾਹ ਫੜਨ ਦੀ ਅਪੀਲ ਕੀਤੀ। 

Leave a Reply

Your email address will not be published. Required fields are marked *