ਬੇਘਰ ਬਿਮਾਰ ਗੁਰਪ੍ਰੀਤ ਸਿੰਘ ਨੇ ਦੋ ਸਾਲਾਂ ਬਾਅਦ ਦੇਖਿਆ ਸੂਰਜ – ਆਸ਼ਰਮ ਨੇ ਫੜੀ ਬਾਂਹ
ਲੁਧਿਆਣਾ- ਆਸ਼ਰਮ ਦੇ ਸੰਸਥਾਪਕ ਡਾ. ਨੌਰੰਗ ਸਿੰਘ ਮਾਂਗਟ ਅਤੇ ਪ੍ਰਧਾਨ ਚਰਨ ਸਿੰਘ ਨੇ ਦੱਸਿਆ ਕਿ ਇਸ ਆਸ਼ਰਮ ਵਿੱਚ ਡੇਢ ਸੌ ਦੇ ਕਰੀਬ ਅਪਾਹਜ, ਨੇਤਰਹੀਣ, ਦਿਮਾਗੀ ਸੰਤੁਲਨ ਗੁਆ ਚੁੱਕੇ, ਅਧਰੰਗ, ਸ਼ੂਗਰ, ਏਡਜ਼, ਕਾਲਾ ਪੀਲੀਆ, ਟੀ.ਬੀ. ਆਦਿ ਨਾਲ ਪੀੜਤ ਮਰੀਜ਼ ਰਹਿੰਦੇ ਹਨ । ਇਹ ਸਾਰੇ ਹੀ ਲਾਵਾਰਸ, ਬੇਘਰ ਅਤੇ ਬੇਸਹਾਰਾ ਹਨ। ਇਹਨਾਂ ਵਿੱਚੋਂ 60-70 ਮਰੀਜ਼ ਅਜਿਹੇ ਹਨ ਜਿਹੜੇ ਪੂਰੀ ਹੋਸ਼-ਹਵਾਸ਼ ਨਾ ਹੋਣ ਕਾਰਨ ਮਲ-ਮੂਤਰ ਕੱਪੜਿਆਂ ਵਿੱਚ ਹੀ ਕਰਦੇ ਹਨ ਅਤੇ ਆਪਣਾ ਨਾਉਂ ਜਾਂ ਘਰ-ਬਾਰ ਵਾਰੇ ਵੀ ਨਹੀਂ ਦੱਸ ਸਕਦੇ। ਇਹਨਾਂ ਮਰੀਜ਼ਾਂ ਦੀ ਸੇਵਾ-ਸੰਭਾਲ ਮੁਫ਼ਤ ਕੀਤੀ ਜਾਂਦੀ ਹੈ । ਆਸ਼ਰਮ ਦਾ ਲੱਖਾਂ ਰੁਪਏ ਮਹੀਨੇ ਦਾ ਖ਼ਰਚਾ ਸੰਗਤਾਂ ਦੇ ਸਹਿਯੋਗ ਨਾਲ ਹੀ ਚਲਦਾ ਹੈ। ਡਾ. ਮਾਂਗਟ ਕੈਲਗਰੀ ਆਏ ਹੋਏ ਹਨ। ਉਹਨਾਂ ਦਾ ਸੰਪਰਕ ਹੈ; ਕੈਨੇਡਾ: 403-401-8787, ਇੰਡੀਆ: 95018-42506.