ਭਾਰਤ ‘ਚ ਕੋਰੋਨਾ ਵਾਇਰਸ ਦੇ 195 ਸੰਕ੍ਰਮਿਤ ਮਾਮਲੇ, 4 ਲੋਕਾਂ ਦੀ ਹੁਣ ਤਕ ਮੌਤ

ਨਵੀਂ ਦਿੱਲੀ : ਭਾਰਤ ‘ਚ ਕੋਰੋਨਾ ਵਾਇਰਸ ਨਾਲ ਹੁਣ ਤਕ ਚਾਰ ਲੋਕਾਂ ਦੀ ਜਾਨ ਜਾ ਚੁੱਕੀ ਹੈ ਜਦਕਿ ਇਸ ਵਾਇਰਸ ਨਾਲ ਸੰਕ੍ਰਮਿਤ ਲੋਕਾਂ ਦੀ ਗਿਣਤੀ ਵਧ ਕੇ 195 ਹੋ ਗਈ ਹੈ। ਇਸ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਕਈ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ‘ਚ ਪਾਬੰਦੀ ਲਾਉਣ ਤਹਿਤ ਦੇਸ਼ ਅੰਸ਼ਕ ਬੰਦੀ ਵਰਗੇ ਹਾਲਾਤ ਵੱਲ ਵਧ ਰਿਹਾ ਹੈ। ਦੇਸ਼ ਦੇ ਨਾਂ ਸੰਬੋਧਨ ‘ਚ ਪੀਐੱਮ ਮੋਦੀ ਨੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ 22 ਮਾਰਚ ਨੂੰ ਸਵੇਰੇ 7 ਵਜੇ ਤੋਂ ਰਾਤ 9 ਵਜੇ ਤਕ ਜਨਤਾ ਕਰਫ਼ਿਊ ਲਾਓ। ਕੇਰਲ ਸਰਕਾਰ ਨੇ ਇਸ ਬਿਮਾਰੀ ਨਾਲ ਨਜਿੱਠਣ ਲਈ 20,000 ਕਰੋੜ ਦੇ ਆਰਥਿਕ ਪੈਕੇਜ ਦਾ ਐਲਾਨ ਕੀਤਾ ਹੈ।