ਸੁਪਰੀਮ ਕੋਰਟ ਵਲੋਂ ਕੇਂਦਰ ਸਰਕਾਰ ਨੂੰ ਆਕਸੀਜਨ ਦਾ ਬਫ਼ਰ ਸਟਾਕ ਤਿਆਰ ਰੱਖਣ ਦੀ ਹਦਾਇਤ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਰਾਜਾਂ ਦੇ ਸਹਿਯੋਗ ਨਾਲ ਹੰਗਾਮੀ ਹਾਲਾਤ ਵਿਚ ਵਰਤੋਂ ਲਈ ਆਕਸੀਜਨ ਦਾ ਬਫ਼ਰ ਸਟਾਕ ਤ‌ਿਆਰ ਰੱਖਣ ਦੀ ਹਦਾਇਤ ਕੀਤੀ ਹੈ। ਸਿਖਰਲੀ ਅਦਾਲਤ ਨੇ ਕੇਂਦਰ ਸਰਕਾਰ ਨੂੰ ਸਟਾਕ ਦੇ ਵਿਕੇਂਦਰੀਕਰਨ ਲਈ ਵੀ ਆਖਿਆ ਹੈ ਤਾਂ ਕਿ ਸਾਧਾਰਨ ਸਪਲਾਈ ਚੇਨ ਵਿੱਚ ਅੜਿੱਕਾ ਪੈਣ ਦੀ ਸੂਰਤ ਵਿਚ ਆਕਸੀਜਨ ਫੌਰੀ ਉਪਲਬਧ ਹੋਵੇ। ਜਸਟਿਸ ਡੀ.ਵਾਈ.ਚੰਦਰਚੂੜ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਨੇ ਕਿਹਾ ਕਿ ਐਮਰਜੰਸੀ ਸਟਾਕ ਅਗਲੇ ਚਾਰ ਦਿਨਾਂ ਵਿਚ ਤਿਆਰ ਕੀਤਾ ਜਾ ਸਕਦਾ ਹੈ। 

Leave a Reply

Your email address will not be published. Required fields are marked *