ਭਾਜਪਾ ’ਚ ਸ਼ਾਮਲ ਹੋਈਆਂ ਪੰਜਾਬ ਦੀਆਂ ਛੇ ਹਸਤੀਆਂ

ਨਵੀਂ ਦਿੱਲੀ: ਪੰਜਾਬ ਦੀਆਂ ਛੇ ਪ੍ਰਮੁੱਖ ਹਸਤੀਆਂ ਨੂੰ ਅੱਜ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ ਕੀਤਾ ਗਿਆ। ਭਾਜਪਾ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਦੁਸ਼ਯੰਤ ਗੌਤਮ ਅਤੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਹਾਜ਼ਰੀ ਵਿੱਚ ਪਾਰਟੀ ਹੈੱਡਕੁਆਰਟਰ ਵਿਖੇ ਹੋਈ ਪ੍ਰੈਸ ਕਾਨਫਰੰਸ ਵਿੱਚ ਸ੍ਰੀ ਸ਼ੇਖਾਵਤ ਨੇ ਇਨ੍ਹਾਂ ਨੇਤਾਵਾਂ ਨੂੰ ਭਾਜਪਾ ਦੀ ਮੈਂਬਰਸ਼ਿਪ ਦਿੱਤੀ। ਪਾਰਟੀ ਦੀ ਮੈਂਬਰਸ਼ਿਪ ਲੈਣ ਵਾਲਿਆਂ ਵਿਚ ਪੰਜਾਬ ਦੇ ਪ੍ਰਸਿੱਧ ਵਿਦਵਾਨ ਅਤੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਜਸਵਿੰਦਰ ਸਿੰਘ ਢਿੱਲੋਂ, ਆਲ ਇੰਡੀਆ ਸਿੱਖ ਸਟੂਡੈਂਟਸ ਦੇ ਸਾਬਕਾ ਪ੍ਰਧਾਨ ਹਰਿੰਦਰ ਸਿੰਘ ਕਾਹਲੋਂ ਅਤੇ ਕੁਲਦੀਪ ਸਿੰਘ ਕਾਹਲੋਂ, ਇੰਟਲੈਕਚੂਅਲ ਫਾਰਮਜ਼ ਮੰਚ ਦੇ ਜਗਮੋਹਨ ਸਿੰਘ ਸੈਣੀ, ਨਿਰਮਲ ਸਿੰਘ ਮੁਹਾਲੀ ਅਤੇ ਕਰਨਲ ਜੈਬੰਸ ਸਿੰਘ ਸ਼ਾਮਲ ਹਨ।

Leave a Reply

Your email address will not be published. Required fields are marked *