ਭਾਰਤੀ ਵਿਦਿਆਰਥੀਆਂ ਨੂੰ ਯੁਕਰੇਨ ਤੋਂ ਫੌਰੀ ਵਾਪਸ ਲਿਆਉਣ ਦੀ ਕੋਈ ਯੋਜਨਾ ਨਹੀਂ: ਵਿਦੇਸ਼ ਮੰਤਰਾਲਾ

ਨਵੀਂ ਦਿੱਲੀ: ਯੁਕਰੇਨ ਵਿੱਚ ਰਹਿ ਰਹੇ ਭਾਰਤੀ ਵਿਦਿਆਰਥੀਆਂ ਨੂੰ ਵਾਪਸ ਦੇਸ਼ ਲਿਆਉਣ ਬਾਰੇ ਫਿਲਹਾਲ ਭਾਰਤ ਸਰਕਾਰ ਦੀ ਕੋਈ ਫੌਰੀ ਯੋਜਨਾ ਨਹੀਂ ਹੈ ਤੇ ਇਨ੍ਹਾਂ ਵਿਦਿਆਰਥੀਆਂ ਦੀ ਸੁਰੱਖਿਆ ਲਈ ਸਰਕਾਰ ਵੱਲੋਂ ਕਦਮ ਚੁੱਕੇ ਜਾ ਰਹੇ ਹਨ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਵੀਰਵਾਰ ਨੂੰ ਕਿਹਾ ਕਿ ਭਾਰਤ ਸਰਕਾਰ ਰੂਸ ਤੇ ਯੁਕਰੇਨ ਵਿੱਚ ਤਣਾਅ ਘਟਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਯੁਕਰੇਨ ਦੀ ਰਾਜਧਾਨੀ ਕੀਵ ਵਿੱਚ ਭਾਰਤੀ ਸਫਾਰਤਖਾਨੇ ਦੇ ਅਧਿਕਾਰੀ ਇਨ੍ਹਾਂ ਵਿਦਿਆਰਥੀਆਂ ਦੇ ਸੰਪਰਕ ਵਿੱਚ ਹਨ ਤੇ ਅਧਿਕਾਰੀਆਂ ਨੇ ਹਾਲਾਤ ’ਤੇ ਨਜ਼ਰ ਰੱਖੀ ਹੋਈ ਹੈ।