ਮਾਸਕੋ: ਰੂਸ ਤੇ ਯੂਕਰੇਨ ਦਰਮਿਆਨ ਜੰਗ ਛਿੜਨ ਦੇ ਆਸਾਰ ਵਧਦੇ ਜਾ ਰਹੇ ਹਨ। ਰੂਸ ਨੇ ਅੱਜ ਦਾਅਵਾ ਕੀਤਾ ਹੈ ਕਿ ਉਸ ਦੀ ਸਰਹੱਦ ਵਿਚ ਦਾਖਲ ਹੋ ਕੇ ਨੁਕਸਾਨ ਪਹੁੰਚਾਉਣ ਵਾਲੇ ਯੂਕਰੇਨ ਦੇ ਪੰਜ ਫੌਜੀਆਂ ਨੂੰ ਮਾਰ ਦਿੱਤਾ ਗਿਆ ਹੈ। ਦੂਜੇ ਪਾਸੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਕਿਹਾ ਕਿ ਉਨ੍ਹਾਂ ਦੋਵਾਂ ਦੇਸ਼ਾਂ ਦਰਮਿਆਨ ਤਣਾਅ ਘਟਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ।