ਜਰਮਨੀ ਵਿੱਚ ਰੂਸ ਖ਼ਿਲਾਫ਼ ਰੋਸ ਪ੍ਰਦਰਸ਼ਨ

ਬਰਲਿਨ: ਰੂਸ ਵੱਲੋਂ ਯੂਕਰੇਨ ਖ਼ਿਲਾਫ਼ ਕੀਤੀ ਜਾ ਰਹੀ ਸੈਨਿਕ ਕਾਰਵਾਈ ਕਾਰਨ ਜਰਮਨੀ ਦੀ ਰਾਜਧਾਨੀ ਬਰਲਿਨ ਵਿੱਚ ਐਤਵਾਰ ਨੂੰ ਇਕ ਲੱਖ ਲੋਕਾਂ ਨੇ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਤੇ ਯੂਕਰੇਨ ਵਾਸੀਆਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਪੁਲੀਸ ਅਨੁਸਾਰ ਇਹ ਰੋਸ ਪ੍ਰਦਰਸ਼ਨ ਪਹਿਲਾਂ ਤੋਂ ਹੀ ਨਿਰਧਾਰਤ ਥਾਂ ਕੇਂਦਰੀ ਬਰਲਿਨ ਦੇ ਬਰੈਂਡਨਬਰਗ ਗੇਟ ’ਤੇ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਪੀਲੇ ਤੇ ਨੀਲੇ ਰੰਗ ਦੇ ਯੂਕਰੇਨੀ ਝੰਡੇ ਲਹਿਰਾਏ ਤੇ ਯੂਕਰੇਨ ਵਾਸੀਆਂ ਲਈ ਆਪਣੇ ਸਮਰਥਨ ਦਾ ਇਜ਼ਹਾਰ ਕੀਤਾ। ਉਨ੍ਹਾਂ ਨੇ ਹੱਥਾਂ ਵਿੱਚ ਬੈਨਰ ਫੜੇ ਹੋਏ ਸਨ ਜਿਨ੍ਹਾਂ ’ਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਖ਼ਿਲਾਫ਼ ਸਲੋਗਨ ਲਿਖੇ ਹੋਏ ਸਨ। ਇਸੇ ਦੌਰਾਨ ਰੂਸ ਦੀ ਰਾਜਧਾਨੀ ਮਾਸਕੋ ਸਣੇ ਹੋਰਨਾਂ ਸ਼ਹਿਰਾਂ ਵਿੱਚ ਵੀ ਰੋਸ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ।

Leave a Reply

Your email address will not be published. Required fields are marked *