ਨਿਊਜ਼ੀਲੈਂਡ ਦਾ ਵੱਡਾ ਕਦਮ, ਰੂਸ ਵਿਰੁੱਧ ਪਾਬੰਦੀਆਂ ਵਾਲਾ ਬਿੱਲ ਕੀਤਾ ਪਾਸ

ਵੈਲਿੰਗਟਨ  : ਨਿਊਜ਼ੀਲੈਂਡ ਦੇ ਸੰਸਦ ਮੈਂਬਰਾਂ ਨੇ ਸਰਬਸੰਮਤੀ ਨਾਲ ਰੂਸ ‘ਤੇ ਆਰਥਿਕ ਪਾਬੰਦੀਆਂ ਲਗਾਉਣ ਲਈ ਬਿੱਲ ਪਾਸ ਕਰ ਦਿੱਤਾ ਹੈ। ਰੂਸ ‘ਤੇ ਪਾਬੰਦੀਆਂ ਲਗਾ ਚੁੱਕੇ ਕਈ ਦੇਸ਼ਾਂ ਦੇ ਉਲਟ, ਨਿਊਜ਼ੀਲੈਂਡ ਨੇ ਪਹਿਲਾਂ ਅਜਿਹੇ ਕਦਮ ਨਹੀਂ ਚੁੱਕੇ ਸਨ ਅਤੇ ਕਿਹਾ ਸੀ ਕਿ ਅਜਿਹੇ ਉਪਾਅ ਸੰਯੁਕਤ ਰਾਸ਼ਟਰ ਦੇ ਵਿਆਪਕ ਯਤਨਾਂ ਦਾ ਹਿੱਸਾ ਹੋਣੇ ਚਾਹੀਦੇ ਹਨ।

ਪਾਬੰਦੀ ਬਿੱਲ ਉਹਨਾਂ ਕੁਲੀਨ ਵਰਗਾਂ ‘ਤੇ ਕਾਰਵਾਈ ਦੀ ਗੱਲ ਕਹੀ ਗਈ ਹੈ ਜੋ ਯੂਕ੍ਰੇਨ ‘ਤੇ ਰੂਸ ਦੇ ਹਮਲੇ ਨਾਲ ਜੁੜੇ ਹਨ। ਇਹ ਨਿਊਜ਼ੀਲੈਂਡ ਨੂੰ ਸੰਬੰਧਿਤ ਸੰਪਤੀਆਂ ਨੂੰ ਜ਼ਬਤ ਕਰਨ ਅਤੇ ਰੂਸੀ ਜਹਾਜ਼ਾਂ ਨੂੰ ਨਿਊਜ਼ੀਲੈਂਡ ਵਿੱਚ ਦਾਖਲ ਹੋਣ ਤੋਂ ਰੋਕਣ ਦੀ ਇਜਾਜ਼ਤ ਦੇਵੇਗਾ। ਨਿਊਜ਼ੀਲੈਂਡ ਦੇ ਸੰਸਦ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦਾ ਦੇਸ਼ ਹੁਣ ਰੂਸੀ ਕੁਲੀਨ ਵਰਗਾਂ ਲਈ ਸੁਰੱਖਿਅਤ ਪਨਾਹਗਾਹ ਨਹੀਂ ਰਹੇਗਾ ਜੋ ਕਿਤੇ ਹੋਰ ਸਥਾਨਾਂ ‘ਤੇ ਪਾਬੰਦੀਆਂ ਤੋਂ ਬਚਣ ਦੀ ਕੋਸ਼ਿਸ਼ ਕਰ ਰਹੇ ਹਨ।

Leave a Reply

Your email address will not be published. Required fields are marked *