ਸਿੰਗਾਪੁਰ ‘ਚ ਇਕ ਹੋਰ ਭਾਰਤੀ ਤਸ਼ਕਰ ਨੂੰ ਦਿੱਤੀ ਗਈ ਫਾਂਸੀ

ਸਿੰਗਾਪੁਰ: ਭਾਰਤੀ ਮੂਲ ਦੇ ਮਲੇਸ਼ੀਅਨ ਵਿਅਕਤੀ ਨੌਜਵਾਨ ਕਲਵੰਤ ਸਿੰਘ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇੱਕ ਕੇਸ ਵਿੱਚ ਸਿੰਗਾਪੁਰ ਦੀ ਸਿਖਰਲੀ ਅਦਾਲਤ ਤੋਂ ਆਖਰੀ ਸਮੇਂ ਵਿੱਚ ਰਾਹਤ ਨਾ ਮਿਲਣ ਕਾਰਨ ਵੀਰਵਾਰ ਨੂੰ ਫਾਂਸੀ ਦੀ ਸਜ਼ਾ ਦੇ ਦਿੱਤੀ ਗਈ। ਸਿੰਘ (31) ਨੂੰ 2013 ਵਿਚ 60.15 ਗ੍ਰਾਮ ਡਾਇਮੋਰਫਿਨ ਰੱਖਣ ਅਤੇ 120.9 ਗ੍ਰਾਮ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਨੂੰ ਅਦਾਲਤ ਨੇ 2016 ਵਿੱਚ ਦੋਸ਼ੀ ਕਰਾਰ ਦਿੱਤਾ ਸੀ। ਸਿੰਗਾਪੁਰ ਦੇ ਅਧਿਕਾਰੀਆਂ ਨੇ 30 ਜੂਨ ਨੂੰ ਸਿੰਘ ਨੂੰ ਮੌਤ ਦੀ ਸਜ਼ਾ ਦਾ ਨੋਟਿਸ ਜਾਰੀ ਕੀਤਾ ਸੀ ਅਤੇ ਸਜ਼ਾ 7 ਜੁਲਾਈ ਨੂੰ ਸਜ਼ਾ ਹੋਣੀ ਸੀ, ਜਿਸ ਨੂੰ ਰੋਕਣ ਲਈ ਬੁੱਧਵਾਰ ਨੂੰ ਕੁਆਲਾਲੰਪੁਰ ‘ਚ ਸਿੰਗਾਪੁਰ ਹਾਈ ਕਮਿਸ਼ਨ ਦੇ ਸਾਹਮਣੇ ਪ੍ਰਦਰਸ਼ਨ ਕਰਨ ਲਈ ਮਨੁੱਖੀ ਅਧਿਕਾਰ ਕਾਰਕੁਨ ਇਕੱਠੇ ਹੋਏ ਸਨ।

Leave a Reply

Your email address will not be published. Required fields are marked *