ਟਾਪਪੰਜਾਬ

ਚੇਅਰਮੈਨ ਸ੍ਰ.ਗੁਰਪਾਲ ਸਿੰਘ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਦਾ ਦੌਰਾ- ਪੰਜਾਬ ਨੂੰ ਏ.ਆਈ. ਦੀ ਹੱਬ ਬਣਾਇਆ ਜਾਵੇਗਾ : ਚੇਅਰਮੈਨ ਸ੍ਰ.ਗੁਰਪਾਲ ਸਿੰਘ

ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ ਅਤੇ ਸਿੱਖਿਆ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਅੰਮ੍ਰਿਤਸਰ -ਸ੍ਰ.ਗੁਰਪਾਲ ਸਿੰਘ, ਚੇਅਰਮੈਨ, ਵਿਕਸਤ ਭਾਰਤ ਪ੍ਰੋਜੈਕਟ ਏ.ਆਈ., ਭਾਰਤ ਸਰਕਾਰ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾਂ ਨੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਰਿੰਦਰ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਨਾਲ ਮੀਟਿੰਗਾਂ ਕੀਤੀਆਂ।

ਇਸ ਮੌਕੇ ਚੇਅਰਮੈਨ ਗੁਰਪਾਲ ਸਿੰਘ ਨੇ ਕਿਹਾ ਕਿ ਅਗਲੇ ਇੱਕ ਸਾਲ ਦੇ ਅੰਦਰ ਘੱਟੋ-ਘੱਟ ਇੱਕ ਕਰੋੜ ਯੁਵਾ ਨੂੰ ਏ.ਆਈ. (ਆਰਟੀਫਿਸ਼ੀਅਲ ਇੰਟੈਲੀਜੈਂਸ) ਨਾਲ ਜੋੜਿਆ ਜਾਵੇਗਾ। ਚੇਅਰਮੈਨ ਨੇ ਕਿਹਾ ਕਿ ਏ.ਆਈ. ਬੱਚਿਆਂ ਦਾ ਭਵਿੱਖ ਹੈ। ਉਨ੍ਹਾਂ ਨੇ ਵਿਸਥਾਰ ਵਿੱਚ ਸਕਿਲਿੰਗ ਫਾਰ ਏ.ਆਈ. ਰੈਡੀਨੈੱਸ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰੋਜੈਕਟ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਬਿਨਾਂ ਕਿਸੇ ਰੁਕਾਵਟ ਦੇ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ, ਇਸ ਸਬੰਧੀ ਸਮੇਂ-ਸਮੇਂ ’ਤੇ ਪਹਿਲਾਂ ਹੀ ਆਪ ਨੂੰ ਪੱਤਰਾਂ ਰਾਹੀਂ ਸੂਚਿਤ ਕੀਤਾ ਜਾ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ 6ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ (ਸਰਕਾਰੀ ਅਤੇ ਪ੍ਰਾਈਵੇਟ) ਦੀ ਜਾਣਕਾਰੀ ਪੋਰਟਲ ਉੱਪਰ ਅਪਲੋਡ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਮੂਹ ਸਕੂਲ ਮੁਖੀਆਂ ਨੂੰ ਏ.ਆਈ. ਦੇ ਵੱਖ-ਵੱਖ ਟੂਲਜ਼, ਚੈਟ ਜੀਪੀਟੀ, ਗਰੋਕ, ਮੇਟਾ, ਜੈਮਨੀ ਅਤੇ ਇੰਸਟਾਗ੍ਰਾਮ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ ਅਤੇ ਸਿੱਖਿਆ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਚੇਅਰਮੈਨ ਗੁਰਪਾਲ ਸਿੰਘ ਨੇ ਅੱਗੇ ਕਿਹਾ ਕਿ ਅਸੀਂ ਆਪਣੇ ਬੱਚਿਆਂ ਨੂੰ ਏ.ਆਈ. ਦੇ ਡਿਵੈਲਪਰ ਬਣਾਵਾਂਗੇ, ਉਹ ਖੁਦ ਏ.ਆਈ. ਦੇ ਟੂਲਜ਼ ਬਣਾਉਣਾ ਸਿੱਖਣ ਅਤੇ ਏ.ਆਈ. ਦੀ ਫੈਸਿਲਿਟੀ ਹਰ ਵਿਦਿਆਰਥੀ ਤੱਕ ਪਹੁੰਚਾਈ ਕੀਤੀ ਜਾਵੇਗੀ।

 

Leave a Reply

Your email address will not be published. Required fields are marked *

Share via
Copy link