ਨਾਪਾ ਵਲੋਂ1158 ਸਹਾਇਕ ਪ੍ਰੋਫੈਸਰਾਂ ਤੇ ਲਾਇਬਰੇਰੀਅਨ ਦੀਆਂ ਸੇਵਾਵਾਂ ਜਾਰੀ ਰੱਖਣ ਦੇ ਫ਼ੈਸਲੇ ਦਾ ਸਵਾਗਤ
ਚੰਡੀਗੜ-ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨਵੀਂ ਭਰਤੀ ਹੋਣ ਤੱਕ ਸੂਬੇ ਦੇ ਸਰਕਾਰੀ ਕਾਲਜਾਂ ਵਿੱਚ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬਰੇਰੀਅਨਾਂ ਦੀਆਂ ਸੇਵਾਵਾਂ ਜਾਰੀ ਰੱਖਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਸਹਾਇਕ ਪ੍ਰੋਫੈਸਰਾਂ ਤੇ ਲਾਇਬਰੇਰੀਅਨਾਂ ਦੀ ਨਵੀਂ ਭਰਤੀ ਹੋਣ ਤੱਕ ਇਨ੍ਹਾਂ ਸਹਾਇਕ ਪ੍ਰੋਫੈਸਰਾਂ ਅਤੇ ਲਾਇਬਰੇਰੀਅਨਾਂ ਦੀ ਨੌਕਰੀ ਨੂੰ ਜਾਰੀ ਰੱਖਣ ਦੀ ਬੇਨਤੀ ਕੀਤੀ ਸੀ। ਸੁਪਰੀਮ ਕੋਰਟ ਨੇ ਮਾਮਲੇ ’ਤੇ ਸੁਣਵਾਈ ਕਰਦਿਆਂ ਅੱਜ ਪੰਜਾਬ ਸਰਕਾਰ ਦੀ ਬੇਨਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ।ਨੌਰਥ ਅਮਰੀਕਨ ਪੰਜਾਬੀ ਐਸ਼ੋਸ਼ੀਏਸ਼ਨ(ਨਾਪਾ) ਨੇ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ।ਇਥੇ ਇਹ ਗਲ ਵਰਨਣਯੋਗ ਹੈ ਕਿ 14 ਜੁਲਾਈ 2025 ਨੂੰ ਸੁਪਰੀਮ ਕੋਰਟ ਨੇ ਪੰਜਾਬ ਦੇ ਸਰਕਾਰੀ ਕਾਲਜਾਂ ਦੇ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬਰੇਰੀਅਨਾਂ ਦੀਆਂ ਨਿਯੁਕਤੀਆਂ ਨੂੰ ਰੱਦ ਕਰ ਦਿੱਤਾ ਸੀ। ਇਸ ਸਬੰਧੀ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਇਕ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿੱਚ ਪ੍ਰੋਫੈਸਰਾਂ ਦੇ ਹਟਾਏ ਜਾਣ ਨਾਲ ਸਰਕਾਰੀ ਕਾਲਜਾਂ ਵਿੱਚ ਸਿੱਖਿਆ ਦੇ ਸੰਭਾਵੀ ਨੁਕਸਾਨ ਨੂੰ ਉਜਾਗਰ ਕੀਤਾ ਗਿਆ ਸੀ। ਇਸ ਦੇ ਨਾਲ ਹੀ ਨਵੀਂ ਭਰਤੀ ਹੋਣ ਤੱਕ ਇਨ੍ਹਾਂ 1158 ਸਹਾਇਕ ਪ੍ਰੋਫੈਸਰਾਂ ਤੇ ਲਾਇਬਰੇਰੀਅਨਾਂ ਦੀ ਸੇਵਾਵਾਂ ਜਾਰੀ ਰੱਖਣ ਦੀ ਮੰਗ ਕੀਤੀ ਸੀ ਜਿਸ ਨੂੰ ਸੁਪਰੀਮ ਕੋਰਟ ਨੇ ਮਨਜ਼ੂਰ ਕਰ ਲਿਆ ਹੈ।