ਸ. ਸੁਖਬੀਰ ਸਿੰਘ ਬਾਦਲ ਜੀ ਪੰਜਾਬ ਦਾ ਅਸਲ ਪੁੱਤ ਬਣ ਕੇ ਹੜ੍ਹ ਪੀੜਤਾਂ ਦੀ ਮਦਦ ਲਈ ਖੜ੍ਹੇ ਹਨ: ਸਰਬਜੀਤ ਸਿੰਘ ਝਿੰਜਰ
ਘਨੌਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜੀ ਦੇ ਸਪਸ਼ਟ ਦਿਸ਼ਾ-ਨਿਰਦੇਸ਼ਾਂ ਤਹਿਤ ਯੂਥ ਅਕਾਲੀ ਦਲ ਵੱਲੋਂ ਹਲਕਾ ਘਨੌਰ ਦੇ ਪਿੰਡ ਚਮਾਰੂ ਵਿੱਚ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 200 ਏਕੜ ਕਣਕ ਦਾ ਬੀਜ ਵੰਡਣ ਦੀ ਸ਼ੁਰੂਆਤ ਕਰ ਕੇ ਲੋਕ ਸੇਵਾ ਦਾ ਨਵਾਂ ਪੰਨਾ ਲਿਖਿਆ ਗਿਆ। ਇਸ ਉਪਰਾਲੇ ਦੀ ਅਗਵਾਈ ਸਾਬਕਾ ਐਮਐਲਏ ਸ. ਹਰਪ੍ਰੀਤ ਕੌਰ ਮਖਮੈਲਪੁਰ ਅਤੇ ਐਮ.ਜੀ.ਪੀ.ਸੀ ਮੈਂਬਰ ਜਸਮੇਰ ਸਿੰਘ ਲਾਛੜੂ ਨੇ ਕੀਤੀ।
ਇਸ ਮੌਕੇ ਵਿਸ਼ੇਸ਼ ਤੌਰ ‘ਤੇ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸਰਬਜੀਤ ਸਿੰਘ ਝਿੰਜਰ ਹਾਜ਼ਰ ਹੋਏ। ਉਨ੍ਹਾਂ ਕਿਹਾ ਕਿ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜੀ ਨੇ ਹਮੇਸ਼ਾਂ ਹੀ ਪੰਜਾਬ ਦੇ ਲੋਕਾਂ ਦੀ ਸੇਵਾ ਨੂੰ ਆਪਣਾ ਧਰਮ ਮੰਨਿਆ ਹੈ। ਚਾਹੇ ਗੱਲ ਹੜ੍ਹ ਪੀੜਤਾਂ ਦੀ ਹੋਵੇ, ਕਿਸਾਨਾਂ ਦੀ ਹੋਵੇ ਜਾਂ ਕਿਸੇ ਹੋਰ ਜਨਹਿਤ ਮਾਮਲੇ ਦੀ — ਸ. ਸੁਖਬੀਰ ਸਿੰਘ ਬਾਦਲ ਜੀ ਹਮੇਸ਼ਾਂ ਸਭ ਤੋਂ ਅੱਗੇ ਰਹਿੰਦੇ ਹਨ।
ਸ. ਝਿੰਜਰ ਨੇ ਕਿਹਾ ਕਿ ਹੜ੍ਹ ਦੌਰਾਨ ਸੁਖਬੀਰ ਸਿੰਘ ਬਾਦਲ ਜੀ ਨੇ ਨਿੱਜੀ ਤੌਰ ‘ਤੇ ਹੜ੍ਹ ਪੀੜਤ ਇਲਾਕਿਆਂ ਦਾ ਦੌਰਾ ਕਰਕੇ ਡੀਜ਼ਲ, ਰਾਸ਼ਨ, ਪਸ਼ੂਆਂ ਲਈ ਚਾਰਾ ਅਤੇ ਹੋਰ ਲੋੜੀਂਦਾ ਸਾਮਾਨ ਮੁਹੱਈਆ ਕਰਵਾ ਕੇ ਹਰੇਕ ਪਰਿਵਾਰ ਨਾਲ ਖੜ੍ਹਨ ਦੀ ਮਿਸਾਲ ਪੇਸ਼ ਕੀਤੀ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਪੰਜਾਬ ਦਾ ਉਹ ਅਸਲ ਪੁੱਤਰ ਹੈ ਜੋ ਹਰ ਦੁੱਖ-ਦਰਦ ਵਿੱਚ ਆਪਣੇ ਲੋਕਾਂ ਨਾਲ ਖੜ੍ਹਾ ਰਹਿੰਦਾ ਹੈ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਦਿਸ਼ਾ-ਨਿਰਦੇਸ਼ਾਂ ਉੱਤੇ ਯੂਥ ਅਕਾਲੀ ਦਲ ਦੇ ਨੌਜਵਾਨਾਂ ਨੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਉਗਰਾਹੀ ਇਕੱਠੀ ਕਰਕੇ ਬੀਜ ਇਕੱਠਾ ਕੀਤਾ ਹੈ। ਇਸ ਮੁਹਿੰਮ ਦੀ ਸ਼ੁਰੂਆਤ ਅੱਜ ਪਿੰਡ ਚਮਾਰੂ ਤੋਂ ਕੀਤੀ ਗਈ ਹੈ ਜਿੱਥੇ 200 ਏਕੜ ਤੋਂ ਵੱਧ ਖੇਤਰ ਲਈ ਬੀਜ ਵੰਡਿਆ ਗਿਆ। ਜਲਦ ਹੀ ਹਲਕਾ ਘਨੌਰ ਦੇ ਹੋਰ ਪਿੰਡਾਂ ਵਿੱਚ ਵੀ ਲੋੜਵੰਦ ਕਿਸਾਨਾਂ ਤੱਕ ਬੀਜ ਪਹੁੰਚਾਇਆ ਜਾਵੇਗਾ।
ਇਸ ਮੌਕੇ ਸ. ਜਸਮੇਰ ਸਿੰਘ ਲਾਛੜੂ ਅਤੇ ਸ. ਹਰਪ੍ਰੀਤ ਕੌਰ ਮਖਮੈਲਪੁਰ ਨੇ ਕਿਹਾ ਕਿ ਨੌਜਵਾਨਾਂ ਵੱਲੋਂ ਆਪਣੇ ਸ੍ਰੋਤਾਂ ਨਾਲ ਬੀਜ ਇਕੱਠਾ ਕਰਕੇ ਹੜ੍ਹ ਪੀੜਤ ਕਿਸਾਨਾਂ ਤੱਕ ਪਹੁੰਚਾਉਣਾ ਬੇਹੱਦ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਸ. ਸੁਖਬੀਰ ਸਿੰਘ ਬਾਦਲ ਜੀ ਦੇ ਆਦੇਸ਼ਾਂ ‘ਤੇ ਅਕਾਲੀ ਦਲ ਦੀ ਪੂਰੀ ਟੀਮ ਇੱਕਜੁੱਟ ਹੋ ਕੇ ਲੋਕ ਸੇਵਾ ਦੇ ਖੇਤਰ ਵਿੱਚ ਵੀ ਆਪਣਾ ਯੋਗਦਾਨ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਸ. ਸੁਖਬੀਰ ਸਿੰਘ ਬਾਦਲ ਜੀ ਨੇ ਹਮੇਸ਼ਾਂ ਨੌਜਵਾਨਾਂ ਨੂੰ ਸਿਰਫ ਸਿਆਸੀ ਵਰਕਰ ਨਹੀਂ, ਸਗੋਂ ਪੰਜਾਬ ਦੇ ਭਵਿੱਖ ਦੇ ਨੇਤਾ ਵਜੋਂ ਤਿਆਰ ਕੀਤਾ ਹੈ। ਉਨ੍ਹਾਂ ਦੀ ਪ੍ਰੇਰਣਾ ਨਾਲ ਅੱਜ ਯੂਥ ਅਕਾਲੀ ਦਲ ਦਾ ਹਰ ਮੈਂਬਰ ਹਰੇਕ ਪਿੰਡ, ਹਰੇਕ ਕਿਸਾਨ ਅਤੇ ਹਰੇਕ ਮਜ਼ਦੂਰ ਦੇ ਦਰਦ ਨਾਲ ਜੁੜਿਆ ਹੋਇਆ ਹੈ।
ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਜੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਕਿਸਾਨਾਂ, ਮਜ਼ਦੂਰਾਂ, ਗਰੀਬਾਂ ਤੇ ਪੀੜਤ ਵਰਗਾਂ ਦੀ ਆਵਾਜ਼ ਬਣ ਕੇ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਇਹ ਉਪਰਾਲਾ ਇਸ ਗੱਲ ਦਾ ਸਪਸ਼ਟ ਪ੍ਰਮਾਣ ਹੈ ਕਿ ਅਕਾਲੀ ਦਲ ਸਿਰਫ ਸਿਆਸੀ ਪਾਰਟੀ ਨਹੀਂ, ਸਗੋਂ ਪੰਜਾਬ ਦੀ ਲੋਕ ਭਾਵਨਾ ਦਾ ਪ੍ਰਤੀਕ ਹੈ।
ਸ. ਝਿੰਜਰ ਨੇ ਅੰਤ ਵਿੱਚ ਕਿਹਾ ਕਿ “ਪੰਜਾਬ ਦਾ ਮਿਹਨਤੀ ਕਿਸਾਨ ਦੇਸ਼ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹੈ। ਸ. ਸੁਖਬੀਰ ਸਿੰਘ ਬਾਦਲ ਜੀ ਦੀ ਅਗਵਾਈ ਹੇਠ ਅਕਾਲੀ ਦਲ ਕਿਸਾਨਾਂ ਦੀ ਭਲਾਈ ਲਈ ਹਰ ਪੱਧਰ ‘ਤੇ ਆਵਾਜ਼ ਬੁਲੰਦ ਕਰਦਾ ਰਹੇਗਾ ਅਤੇ ਉਨ੍ਹਾਂ ਦੀ ਹਰ ਤਰ੍ਹਾਂ ਦੀ ਸਹਾਇਤਾ ਲਈ ਵਚਨਬੱਧ ਹੈ।”
ਇਸ ਮੌਕੇ ਅਵਤਾਰ ਸਿੰਘ ਸ਼ੰਭੂ ਸਰਕਲ ਪ੍ਰਧਾਨ, ਦਵਿੰਦਰ ਸਿੰਘ ਟਹਿਲਪੁਰਾ ਸਰਕਲ ਪ੍ਰਧਾਨ, ਲਖਵਿੰਦਰ ਸਿੰਘ ਘੁਮਾਣਾ ਸਰਕਲ ਪ੍ਰਧਾਨ,ਕੁਲਦੀਪ ਸਿੰਘ ਘਨੌਰ ਸਰਕਲ ਪ੍ਰਧਾਨ, ਗੁਰਜਿੰਦਰ ਸਿੰਘ ਕਬੂਲਪੁਰ ਸਰਕਲ ਪ੍ਰਧਾਨ, ਗੁਰਜੰਟ ਸਿੰਘ ਮਹਿਦੂਦਾਂ,ਪਰਮਿੰਦਰ ਸਿੰਘ ਭੰਗੂ,ਗੁਰਜੰਟ ਸਿੰਘ ਚਮਾਰੂ, ਸਰਦੂਲ ਸਿੰਘ ਚਮਾਰੂ, ਪਰਵਿੰਦਰ ਸਿੰਘ ਸਰਵਾਰਾ ਅਤੇ ਹੋਰ ਅਕਾਲੀ ਸੀਨੀਅਰ ਅਕਾਲੀ ਆਗੂ ਤੇ ਪਿੰਡ ਚਮਾਰੂ ਦੇ ਕਿਸਾਨ ਵੀ ਹਾਜ਼ਰ ਸਨ।
