ਟਾਪਪੰਜਾਬ

ਸਰਹੱਦੀ ਖੇਤਰ ਵਿਕਾਸ ਪ੍ਰੋਗਰਾਮ ਤਹਿਤ ਹੜ੍ਹਾਂ ਦੀ ਰੋਕਥਾਮ ਲਈ ਵੱਖਰੇ ਫੰਡ ਜਾਰੀ ਹੋਣ – ਬ੍ਰਹਮਪੁਰਾ

ਅਕਾਲੀ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਆਪਣੇ ਸਾਥੀਆਂ ਸਮੇਤ ਬਾਬਾ ਸੁਰਜਨ ਸਾਹਿਬ ਜੀ ਦੇ ਅਸਥਾਨ ‘ਤੇ ਨਤਮਸਤਕ ਹੋਏ, ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਤਰਨ ਤਾਰਨ -ਸ਼੍ਰੋਮਣੀ ਅਕਾਲੀ ਦਲ ਦੇ ਮੁੜ ਮੀਤ ਪ੍ਰਧਾਨ ਬਣਨ ਦਾ ਸ਼ੁਕਰਾਨਾ ਕਰਨ ਅਤੇ ਹੜ੍ਹ ਪੀੜਤਾਂ ਲਈ ਅਰਦਾਸ ਕਰਨ ਵਾਸਤੇ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਪਿੰਡ ਸ਼ਹਿਬਾਜ਼ਪੁਰ ਸਥਿਤ ਬਾਬਾ ਸੁਰਜਨ ਸਾਹਿਬ ਜੀ ਦੇ ਅਸਥਾਨ ‘ਤੇ ਨਤਮਸਤਕ ਹੋਏ। ਇਸ ਮੌਕੇ ਵੱਡੀ ਗਿਣਤੀ ਵਿੱਚ ਹਾਜ਼ਰ ਪਾਰਟੀ ਅਹੁਦੇਦਾਰਾਂ ਅਤੇ ਇਲਾਕਾ ਨਿਵਾਸੀਆਂ ਦੇ ਇਕੱਠ ਦਾ ਧੰਨਵਾਦ ਕਰਦਿਆਂ ਸ੍ਰ. ਬ੍ਰਹਮਪੁਰਾ ਨੇ ਕਿਹਾ ਕਿ ਪਾਰਟੀ ਵੱਲੋਂ ਮਿਲੀ ਇਹ ਵੱਡੀ ਜ਼ਿੰਮੇਵਾਰੀ ਉਨ੍ਹਾਂ ਨੂੰ ਹਲਕੇ ਦੇ ਲੋਕਾਂ, ਖ਼ਾਸ ਕਰਕੇ ਹੜ੍ਹਾਂ ਦੀ ਮਾਰ ਝੱਲ ਰਹੇ ਪੀੜਤ ਪਰਿਵਾਰਾਂ ਦੀ ਆਵਾਜ਼ ਹੋਰ ਵੀ ਬੁਲੰਦੀ ਨਾਲ ਚੁੱਕਣ ਲਈ ਪ੍ਰੇਰਿਤ ਕਰਦੀ ਹੈ।

ਸ੍ਰ. ਬ੍ਰਹਮਪੁਰਾ ਨੇ ਕਿਹਾ ਕਿ ਉਨ੍ਹਾਂ ਦਾ ਪਹਿਲਾ ਫਰਜ਼ ਆਪਣੇ ਲੋਕਾਂ ਦੇ ਹੱਕਾਂ ਲਈ ਲੜਨਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ, ਖ਼ਾਸ ਤੌਰ ‘ਤੇ ਸਰਹੱਦੀ ਖੇਤਰ ਖਡੂਰ ਸਾਹਿਬ ਲਈ ਇੱਕ ਵਿਸ਼ੇਸ਼ ਆਰਥਿਕ ਪੈਕੇਜ ਦਾ ਤੁਰੰਤ ਐਲਾਨ ਕੀਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਇਹ ਮਦਦ ਸੂਬਾ ਸਰਕਾਰ ਦੀ ਸੁਸਤ ਕਾਰਗੁਜ਼ਾਰੀ ਨੂੰ ਦੇਖਦਿਆਂ, ਸਿੱਧਾ ਲਾਭ ਤਬਾਦਲਾ (ਡੀ.ਬੀ.ਟੀ) ਰਾਹੀਂ ਸਿੱਧੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਈ ਜਾਵੇ ਅਤੇ ਸਰਹੱਦੀ ਖੇਤਰ ਵਿਕਾਸ ਪ੍ਰੋਗਰਾਮ (ਬੀ.ਏ.ਡੀ.ਪੀ) ਤਹਿਤ ਹੜ੍ਹਾਂ ਦੀ ਰੋਕਥਾਮ ਲਈ ਵੱਖਰੇ ਫੰਡ ਜਾਰੀ ਕੀਤੇ ਜਾਣ।
‘ਆਪ’ ਸਰਕਾਰ ਦੀ ਸਖ਼ਤ ਅਲੋਚਨਾ ਕਰਦਿਆਂ ਸ੍ਰ. ਬ੍ਰਹਮਪੁਰਾ ਨੇ ਕਿਹਾ ਕਿ ਜਦੋਂ ਲੋਕ ਹੜ੍ਹਾਂ ਵਿੱਚ ਡੁੱਬ ਰਹੇ ਸਨ, ਉਦੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਮੰਤਰੀ ਗਾਇਬ ਸਨ। ਉਨ੍ਹਾਂ ਕਿਹਾ, “ਇਸ ਸੰਕਟ ਦੀ ਘੜੀ ਵਿੱਚ ਲੋਕਾਂ ਦੀ ਸਾਰ ਨਾ ਲੈਣਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਹਾਲ ‘ਤੇ ਛੱਡ ਦੇਣਾ ਕਿਸੇ ਵੀ ਸਰਕਾਰ ਲਈ ਸਭ ਤੋਂ ਵੱਡਾ ਪਾਪ ਹੈ। ‘ਆਪ’ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ ਅਤੇ ਉਨ੍ਹਾਂ ਦੀ ਅਸੰਵੇਦਨਸ਼ੀਲਤਾ ਨੂੰ ਇਤਿਹਾਸ ਕਦੇ ਮੁਆਫ਼ ਨਹੀਂ ਕਰੇਗਾ।
ਇਸ ਮੌਕੇ ਰਵਿੰਦਰ ਸਿੰਘ ਬ੍ਰਹਮਪੁਰਾ ਨਾਲ ਜ਼ਿਲਾ ਪਰਿਸ਼ਦ ਮੈਂਬਰ ਗਿਆਨ ਸਿੰਘ ਸ਼ਹਿਬਾਜ਼ਪੁਰ, ਕੋਰ ਕਮੇਟੀ ਮੈਂਬਰ ਗੁਰਸੇਵਕ ਸਿੰਘ ਸੇਖ, ਸਰਪੰਚ ਗੁਰਨਾਮ ਸਿੰਘ ਭੂਰੇ, ਐਸਸੀ ਵਿੰਗ ਦੇ ਜਿਲ੍ਹਾ ਪ੍ਰਧਾਨ ਬਖਸ਼ੀਸ਼ ਸਿੰਘ ਡਿਆਲ ਰਾਜਪੂਤਾਂ, ਗਲਾਲੀਪੁਰ ਤੋਂ ਸਾਬਕਾ ਸਰਪੰਚ ਦਿਲਬਾਗ ਸਿੰਘ ਤੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ, ਸ਼ਾਹਬਾਜ਼ਪੁਰ ਤੋਂ ਸੈਕਟਰੀ ਦਿਲਬਾਗ ਸਿੰਘ, ਮੰਮਣਕੇ ਤੋਂ ਸਾਬਕਾ ਸਰਪੰਚ ਰਣਜੀਤ ਸਿੰਘ ਰਾਣਾ, ਨੰਬਰਦਾਰ ਹਰਭਜਨ ਸਿੰਘ, ਅਨੋਕ ਸਿੰਘ, ਸੁਖਰਾਜ ਸਿੰਘ, ਗੁਰਜੰਟ ਸਿੰਘ ਤੇ ਬਲਕਾਰ ਸਿੰਘ, ਮੰਮਣਕੇ ਖੁਰਦ ਤੋਂ ਸਾਬਕਾ ਸਰਪੰਚ ਮੇਜਰ ਸਿੰਘ ਤੇ ਸਾਬਕਾ ਸਰਪੰਚ ਦੇਸਾ ਸਿੰਘ, ਡਿਆਲ ਰਾਜਪੂਤਾਂ ਤੋਂ ਸਾਬਕਾ ਸਰਪੰਚ ਰਣਜੀਤ ਸਿੰਘ ਰਾਣਾ, ਸਾਬਕਾ ਸਰਪੰਚ ਗੁਰਦੇਵ ਸਿੰਘ, ਰਣਜੀਤ ਸਿੰਘ, ਤਰਲੋਚਨ ਸਿੰਘ ਤੇ ਸੁਖਚੈਨ ਸਿੰਘ, ਕੁਹਾੜਕਾ ਤੋਂ ਸਾਬਕਾ ਸਰਪੰਚ ਸੁਰਜਨ ਸਿੰਘ, ਸਾਬਕਾ ਸਰਪੰਚ ਸਰਵਨ ਸਿੰਘ ਲਾਡੀ ਤੇ ਸਾਬਕਾ ਸਰਪੰਚ ਸੁਵਿੰਦਰ ਸਿੰਘ, ਮਾਨੋਚਾਹਲ ਖੁਰਦ ਤੋਂ ਸਾਬਕਾ ਸਰਪੰਚ ਕੁਲਵੰਤ ਸਿੰਘ, ਵਾਂ ਤੋਂ ਸਾਬਕਾ ਬਲਾਕ ਸੰਮਤੀ ਮੈਂਬਰ ਕੁਲਵਿੰਦਰ ਸਿੰਘ, ਗੁਰਭੇਜ ਸਿੰਘ, ਮੁਖਤਾਰ ਸਿੰਘ ਤੇ ਗੁਰਲਾਲ ਸਿੰਘ ਤੋਂ ਇਲਾਵਾ ਸਾਬਕਾ ਸਰਪੰਚ ਗੁਰਨਿਸ਼ਾਨਬੀਰ ਸਿੰਘ ਡਾਲੇਕੇ, ਡਾ. ਮਨਜਿੰਦਰ ਸਿੰਘ, ਅਨੋਖ ਸਿੰਘ ਅਤੇ ਨਿਸ਼ਾਨ ਸਿੰਘ ਸੋਨੀ ਕਮਾਲਪੁਰ ਆਦਿ ਵੱਡੀ ਗਿਣਤੀ ਵਿੱਚ ਆਗੂ ਤੇ ਵਰਕਰ ਹਾਜ਼ਰ ਸਨ।

Leave a Reply

Your email address will not be published. Required fields are marked *